ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 27 ਅਕਤੂਬਰ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਦੇ ਆਗੂ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦੇਸ਼ ਦੀ ਸੁਰੱਖਿਆ ਖ਼ਤਰੇ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਪੰਜਾਬ ਕਾਂਗਰਸ ਦਾ ਪਰਦਾਫਾਸ਼ ਕੀਤਾ ਹੈ ਤੇ ਸੂਬੇ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਨ ਬਾਰੇ ਭਾਵੇਂ ਕੋਈ ਖੁਲਾਸਾ ਨਹੀਂ ਕੀਤਾ ਪਰ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਹਮੇਸ਼ਾ ਤਰਜੀਹ ਦਿੱਤੀ ਗਈ ਹੈ। ਸ੍ਰੀ ਚੁੱਘ ਨੇ ਕਿਹਾ ਕਿ ਕੌਮਾਂਤਰੀ ਤੇ ਸਥਾਨਕ ਪੱਧਰ ’ਤੇ ਡਰੱਗ ਤੇ ਟਰਾਂਸਪੋਰਟ ਮਾਫੀਆ ਦਾ ਸਮਰਥਨ ਕਰਨ ਵਾਲਿਆਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਨੇ ਸਰਹੱਦੀ ਸੂਬਿਆਂ ਪੰਜਾਬ, ਰਾਜਸਥਾਨ ਤੇ ਪੱਛਮੀ ਬੰਗਾਲ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਵੀ ਸਮਰਥਨ ਕੀਤਾ।