ਚੰਡੀਗੜ੍ਹ, 21 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਜ਼ਿਕਰਯੋਗ ਹੈ ਕਿ ਈਡੀ ਵੱਲੋਂ ਸ੍ਰੀ ਚੰਨੀ ਦੇ ਭਤੀਜੇ ਦੇ ਠਿਕਾਨਿਆਂ ’ਤੇ ਹਾਲ ਹੀ ਵਿੱਚ ਛਾਪੇ ਮਾਰ ਕੇ ਕਰੋੜਾਂ ਰੁਪਏ ਬਰਾਮਦ ਕੀਤੇ ਗਏ ਸਨ ਅਤੇ ਇਸ ਮਗਰੋਂ ਅਰਵਿੰਦ ਕੇਜਰੀਵਾਲ ਨੇ ਸ੍ਰੀ ਚੰਨੀ ਨੂੰ ਬੇਇਮਾਨ ਕਿਹਾ ਸੀ। ਇਸ ਸਬੰਧ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਦੀ ਆਦਤ ਹੈ ਕਿ ਉਹ ਦੂਸਰਿਆਂ ਖ਼ਿਲਾਫ਼ ਇਲਜ਼ਾਮ ਲਗਾ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸ੍ਰੀ ਚੰਨੀ ਨੇ ਕਾਂਗਰਸ ਪਾਰਟੀ ਨੂੰ ਬੇਨਤੀ ਕੀਤੀ ਹੈ ਕਿ ਕੇਜਰੀਵਾਲ ਖ਼ਿਲਾਫ਼ ਕੇਸ ਦਾਇਰ ਕਰਨ ਲਈ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾਵੇ। -ਪੀਟੀਆਈ