ਪਾਲ ਸਿੰਘ ਨੌਲੀ
ਜਲੰਧਰ, 8 ਫਰਵਰੀ
ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਮਜਬੂਰੀ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਉਨ੍ਹਾਂ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਚੋਣ ਰੈਲੀ ਵਿੱਚ ਕਿਹਾ ਅਕਾਲੀ ਬਸਪਾ ਗੱਠਜੋੜ ਇਤਿਹਾਸਕ ਗੱਠਜੋੜ ਹੈ। ਮਾਇਆਵਤੀ ਦੀ ਯੂਪੀ ਸਰਕਾਰ ਨੇ ਸੂਬੇ ਵਿੱਚੋਂ ਮਾਫੀਆ ਰਾਜ ਖਤਮ ਕੀਤਾ ਸੀ।