ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਜਿਸ ਤਰੀਕੇ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਾਬਲੀਅਤ ਦੇ ਬਾਵਜੂਦ ਨਵਜੋਤ ਸਿੱਧੂ ਦੀ ਸਨਕ ਹੇਠਾਂ ਦਬਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਜਾਪਦਾ ਹੈ ਕਿ ਉਹ ਸਿਰਫ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ| ਉਨ੍ਹਾਂ ਕਿਹਾ ਕਿ ਕਾਂਗਰਸ ਤਰਫੋਂ ਨਵਜੋਤ ਸਿੱਧੂ ਨੂੰ ਚੋਣ ਕਮੇਟੀ ਦਾ ਚੇਅਰਮੈਨ ਥਾਪ ਕੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਹੇਠਾਂ ਲਾ ਦਿੱਤਾ ਗਿਆ ਹੈ ਜੋ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ| ਉਨ੍ਹਾਂ ਕਿਹਾ ਕਿ ਚੰਨੀ ਨੂੰ ਅਜਿਹੀ ਬੇਇੱਜ਼ਤੀ ਅਤੇ ਅਪਮਾਨ ਦਾ ਸਾਹਮਣਾ ਕਰਨ ਦੀ ਥਾਂ ਅਸਤੀਫਾ ਦੇ ਦੇਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਸਿੱਧੂ ਦੀ ਬਲੈਕਮੇਲਿੰਗ ਅੱਗੇ ਝੁਕ ਕੇ ਮੁੱਖ ਮੰਤਰੀ ਦੀ ਕਾਂਗਰਸ ਬੇਇੱਜ਼ਤੀ ਕਰ ਰਹੀ ਹੈ| -ਟਨਸ