ਚੰਡੀਗੜ੍ਹ, 13 ਦਸੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਵਹਾਰ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ‘ਅਥਾਹ ਸਮਰੱਥਾ’ ਹੋਣ ਦੇ ਬਾਵਜੂਦ ਮੁੱਖ ਮੰਤਰੀ ਨੂੰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਧੀਨ ਰੱਖਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ‘ਚੰਨੀ ਅਖੀਰ ਵਿੱਚ ਰਾਤ ਦਾ ਚੌਕੀਦਾਰ ਬਣ ਕੇ ਰਹਿ ਜਾਵੇਗਾ।’’ ਪੰਜਾਬ ਲਈ ਕਾਂਗਰਸ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਸਿੱਧੂ ਦੀ ਨਿਯੁਕਤੀ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ‘ਬੇਮਿਸਾਲ‘ ਹੈ ਕਿ ਇੱਕ ਮੁੱਖ ਮੰਤਰੀ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਧੀਨ ਰੱਖਿਆ ਗਿਆ ਹੈ। ਕਿਸੇ ਵੀ ਸਵੈ-ਮਾਣ ਵਾਲੇ ਨੇਤਾ ਨੂੰ ਅਜਿਹਾ ਅਪਮਾਨ ਸਵੀਕਾਰ ਨਹੀਂ ਕਰਨਾ ਚਾਹੀਦਾ।’’-ਏਜੰਸੀ