ਮੁੱਖ ਮੰਤਰੀ ਬਣਾਉਣ ਦੀ ਜਾਣਕਾਰੀ ਮਿਲਣ ’ਤੇ ਰੋ ਪਏ ਸਨ ਚੰਨੀ

ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕੀਤੀ

ਮੁੱਖ ਮੰਤਰੀ ਬਣਾਉਣ ਦੀ ਜਾਣਕਾਰੀ ਮਿਲਣ ’ਤੇ ਰੋ ਪਏ ਸਨ ਚੰਨੀ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 16 ਅਕਤੂਬਰ

ਇਥੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਾਰੇ ਉਸ ਵੇਲੇ ਸ਼ਾਂਤ ਚਿਤ ਹੋ ਗਏ ਜਦੋਂ ਰਾਹੁਲ ਗਾਂਧੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਗਿਆ ਸੀ ਕਿ ਉਹ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ ਤਾਂ ਚੰਨੀ ਰੋ ਪਏ ਸਨ। ਉਨ੍ਹਾਂ ਮੈਂਬਰਾਂ ਤੋਂ ਨਿੱਜੀ ਜਾਣਕਾਰੀ ਸਾਂਝੀ ਕਰਨ ਦੀ ਇਜਾਜ਼ਤ ਲੈਂਦਿਆਂ ਦੱਸਿਆ ਕਿ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕਦੇ ਸੁਪਨਾ ਵੀ ਨਹੀਂ ਦੇਖਿਆ ਸੀ ਕਿ ਉਹ ਕਦੇ ਮੁੱਖ ਮੰਤਰੀ ਬਣਨਗੇ। ਮੁੱਖ ਮੰਤਰੀ ਚੰਨੀ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਅਜਿਹੇ ਵਰਗ ਤੋਂ ਸੀ ਜਿਸ ਨੂੰ ਵਧੀਆ ਸੁਪਨੇ ਲੈਣ ਤੋਂ ਵੀ ਰੋਕਿਆ ਜਾਂਦਾ ਹੈ। ਜਦੋਂ ਉਨ੍ਹਾਂ ਨੂੰ ਕਾਂਗਰਸ ਮੁਖੀ ਨੇ ਫੋਨ ’ਤੇ ਮੁੱਖ ਮੰਤਰੀ ਬਣਨ ਦੀ ਜਾਣਕਾਰੀ ਦਿੱਤੀ ਤਾਂ ਉਹ ਖੁਸ਼ੀ ਵਿਚ ਆਪਣੇ ਹੰਝੂ ਰੋਕ ਨਹੀਂ ਸਕੇ। ਰਾਹੁਲ ਨੇ ਕਿਹਾ ਕਿ ਉਹ ਇਹ ਉਦਾਹਰਣ ਦੇ ਕੇ ਦੱਸ ਰਹੇ ਹਨ ਕਿ ਕਾਂਗਰਸ ਦੱਬੇ ਕੁਚਲੇ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ ਅੱਜ ਲੋਕ ਉਮੀਦ ਕਰ ਰਹੇ ਹਨ ਕਿ ਕਾਂਗਰਸ ਆਮ ਲੋਕਾਂ ਦੀ ਲੜਾਈ ਲੜੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All