ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਜਲੰਧਰ, 28 ਸਤੰਬਰ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਟਕੜ ਕਲਾਂ ਵਿੱਚ ਸਮਾਗਮ ਦੌਰਾਨ 30 ਕਰੋਨਾ ਵਾਲੰਟੀਅਰ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਤੇ ਮਿਊਜ਼ੀਅਮ ਵਿੱਚ ਸਮਾਗਮ ਵੀ ਕਰਵਾਇਆ ਗਿਆ ਤੇ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਨਵਾਂ ਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਧਰਨੇ ਉੱਤੇ ਬੈਠੇ ਹੋਏ ਸਨ। ਵਿਧਾਇਕ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਮੈਮੋਰੀਅਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ ਹੈ। ਬਾਅਦ ਵਿੱਚ ਐੱਸਪੀ ਰੈਂਕ ਦੇ ਅਧਿਕਾਰੀ ਨੇ ਉਨ੍ਹਾਂ ਨੂੰ ਮਨਾ ਲਿਆ ਅਤੇ ਮੈਮੋਰੀਅਲ ਅੰਦਰ ਲੈ ਗਏ।