ਹੋਰਨਾਂ ਸੂਬਿਆਂ ਤੋਂ ਪੰਜਾਬ ਦੇ ਸਕੂਲਾਂ ’ਚ ਅਣਅਧਿਕਰਾਤ ਤੌਰ ’ਤੇ ਦਾਖਲ ਹੋਣ ਵਾਲੇ ‘ਆਪ’ ਆਗੂਆਂ ਨੂੰ ਚੰਨੀ ਵੱਲੋਂ ਚਿਤਾਵਨੀ

ਸੂਬੇ ਵਿੱਚ ਰੇਤ ਦੀ ਮਾਈਨਿੰਗ ਤੈਅਸ਼ੁਦਾ ਨਿਯਮਾਂ ਅਨੁਸਾਰ ਹੋਣ ਦਾ ਦਾਅਵਾ ਕੀਤਾ

ਹੋਰਨਾਂ ਸੂਬਿਆਂ ਤੋਂ ਪੰਜਾਬ ਦੇ ਸਕੂਲਾਂ ’ਚ ਅਣਅਧਿਕਰਾਤ ਤੌਰ ’ਤੇ ਦਾਖਲ ਹੋਣ ਵਾਲੇ ‘ਆਪ’ ਆਗੂਆਂ ਨੂੰ ਚੰਨੀ ਵੱਲੋਂ ਚਿਤਾਵਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਰੂਪਨਗਰ, 5 ਦਸੰਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਹੋਰਨਾਂ ਸੂਬਿਆਂ ਤੋਂ ਪੰਜਾਬ ਦੇ ਸਕੂਲਾਂ ਤੇ ਹੋਰਨਾਂ ਥਾਵਾਂ ਵਿੱਚ ਅਣਅਧਿਕਰਾਤ ਤੌਰ ’ਤੇ ਦਾਖਲ ਹੋਣ ਵਾਲੇ ‘ਆਪ’ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਹ ਇਥੇ ਸਤਲੁਜ ਦੇ ਕੰਢੇ ਰੇਤ ਦੇ ਇਕ ਸਾਈਟ ਦਾ ਜਾਇਜ਼ਾ ਲੈਣ ਆਏ ਸਨ। ਜ਼ਿਕਰਯੋਗ ਹੈ ਕਿ ‘ਆਪ’ ਆਗੂ ਰਾਘਵ ਚੱਢਾ ਨੇ ਬੀਤੇ ਦਿਨ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਆਪਣੇ ਚਮਕੌਰ ਸਾਹਿਬ ਹਲਕੇ ਵਿੱਚ ਗੈਰਕਾਨੂੰਨੀ ਮਾਈਨਿੰਗ ਨੂੰ ਬੜ੍ਹਾਵਾ ਦੇ ਰਹੇ ਹਨ। ਇਸ ਦੇ ਜਵਾਬ ਵਿੱਚ ਸ੍ਰੀ ਚੰਨੀ ਨੇ ਦਾਅਵਾ ਕੀਤਾ ਕਿ ‘ਆਪ’ ਵੱਲੋਂ ਲਗਾਏ ਦੋਸ਼ ਬੇਬੁਨਿਆਦ ਹਨ ਤੇ ਸੂਬੇ ਵਿੱਚ ਰੇਤ ਦੀ ਮਾਈਨਿੰਗ ਤੈਅਸ਼ੁਦਾ ਨਿਯਮਾਂ ਅਨੁਸਾਰ ਹੋ ਰਹੀ ਹੈ। ਕਾਬਿਲੇਗੌਰ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਹਾਲ ਹੀ ਵਿੱਚ ਚਮਕੌਰ ਸਾਹਿਬ ਇਲਾਕੇ ਦੇ ਦੋ ਸਕੂਲਾਂ ਦਾ ਦੌਰਾ ਕੀਤਾ ਸੀ। ਸ੍ਰੀ ਚੰਨੀ ਨੇ ਇਸ ਤਰ੍ਹਾਂ ‘ਛਾਪੇ’ ਮਾਰਨ ’ਤੇ ‘ਆਪ’ ਲੀਡਰਸ਼ਿਪ ਨੂੰ ਚਿਤਾਵਨੀ ਦਿੱਤੀ ਅਤੇ ‘ਆਪ’ ਦੀ ਸਥਾਨਕ ਲੀਡਰਸ਼ਿਪ ਨੂੰ ਕਿਹਾ ਕਿ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਆਗੂਆਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ ਦਿੱਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All