ਚੰਨੀ ਨੂੰ ਆਗਾਮੀ ਚੋਣਾਂ ’ਚ ਮੁੱਖ ਮੰਤਰੀ ਐਲਾਨਣ ਦੀ ਮੰਗ ਉੱਠੀ

ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ 25 ਕਰੋੜ ਨਾਲ ਬਣਨ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ

ਚੰਨੀ ਨੂੰ ਆਗਾਮੀ ਚੋਣਾਂ ’ਚ ਮੁੱਖ ਮੰਤਰੀ ਐਲਾਨਣ ਦੀ ਮੰਗ ਉੱਠੀ

ਮੁੱਖ ਮਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਵਿੱਚ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ। -ਫੋਟੋ:ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 20 ਅਕਤੂਬਰ

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਇੱਥੇ ਇਤਿਹਾਸਕ ਰਾਮ ਤੀਰਥ ਮੰਦਰ ਵਿਚ ਕੀਤੇ ਗਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪੈਨੋਰਮਾ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪੰਜ ਕਰੋੜ ਰੁਪਏ ਦੀ ਸਾਲਾਨਾ ਵਿੱਤੀ ਗ੍ਰਾਂਟ ਨਾਲ ਬਾਬਾ ਜੀਵਨ ਸਿੰਘ ਚੇਅਰ ਸਥਾਪਤ ਕਰਨ, ਭਗਵਾਨ ਵਾਲਮੀਕਿ ਚੇਅਰ ਲਈ ਹਰ ਸਾਲ ਬਜਟ ਵਿੱਚੋਂ ਪੰਜ ਕਰੋੜ ਰੁਪਏ ਦੇਣ ਅਤੇ ਸਫਾਈ ਕਰਮਚਾਰੀਆਂ ਨੂੰ ਗਜ਼ਟਿਡ ਛੁੱਟੀਆਂ ਦੇ ਨਾਲ ਹਫਤਾਵਰੀ ਛੁੱਟੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੌਰਾਨ ਸਮਾਗਮ ਵਿਚ ਸ਼ਾਮਲ ਵੱਖ-ਵੱਖ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਮਤਭੇਦਾਂ ਵਿਚਾਲੇ ਅੱਜ ਇੱਥੇ ਸਮਾਗਮ ਵਿਚ ਸ੍ਰੀ ਚੰਨੀ ਨੂੰ ਮੁੱੜ ਮੁੱਖ ਮੰਤਰੀ ਦਾ ਉਮੀਦਵਾਰ ਬਣਾਉਣ ਦੀ ਮੰਗ ਉੱਠੀ। ਉਪ ਮੁੱਖ ਮੰਤਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਪੀਕਰ ਰਾਣਾ ਕੇਪੀ ਸਿੰਘ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਤਰਸੇਮ ਸਿੰਘ ਡੀਸੀ ਆਦਿ ਨੇ ਇੱਥੇ ਆਪਣੇ ਸੰਬੋਧਨ ਦੌਰਾਨ ਮੰਗ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਸ੍ਰੀ ਚੰਨੀ ਨੂੰ ਹੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੰਨੀ ਸਿਰਫ ਚਾਰ ਮਹੀਨਿਆਂ ਲਈ ਹੀ ਨਹੀਂ, ਸਗੋਂ ਅਗਲੇ ਪੰਜ ਸਾਲਾਂ ਲਈ ਵੀ ਮੁੱਖ ਮੰਤਰੀ ਹੋਣ। ਇਸ ਦੌਰਾਨ ਮੁੱਖ ਮੰਤਰੀ ਨੇ ਇੱਥੇ ਮੱਥਾ ਟੇਕਿਆ ਅਤੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ, ਜਿਸ ਵਿਚ ਭਗਵਾਨ ਵਾਲਮੀਕਿ ਦੇ ਜੀਵਨ, ਕਾਰਜ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਾਪਤ ਭਗਵਾਨ ਵਾਲਮੀਕਿ ਚੇਅਰ ਲਈ ਸਾਲਾਨਾ ਪੰਜ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿਚ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਂ ’ਤੇ ਵੀ ਇਕ ਚੇਅਰ ਸਥਾਪਤ ਕਰਨ ਦਾ ਐਲਾਨ ਵੀ ਕੀਤਾ, ਜਿਸ ਨੂੰ ਹਰ ਸਾਲ ਸਰਕਾਰ ਵੱਲੋਂ ਮਾਇਕ ਮਦਦ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਚੇਅਰ ਵਾਸਤੇ ਵੀ ਹਰ ਸਾਲ ਪੰਜ ਕਰੋੜ ਰੁਪਏ ਦੀ ਗ੍ਰਾਂਟ ਮਿਲੇਗੀ। ਉਨ੍ਹਾਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਦੀ ਮੰਗ ’ਤੇ ਸਫਾਈ ਸੇਵਕਾਂ ਵਾਸਤੇ ਇਕ ਹਫ਼ਤਾਵਰੀ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ ਬਾਕੀ ਸਰਕਾਰੀ ਕਰਮਚਾਰੀਆਂ ਨੂੰ ਗਜ਼ਟਿਡ ਛੁੱਟੀਆਂ ਮਿਲਦੀਆਂ ਹਨ, ਸਫ਼ਾਈ ਕਰਮਚਾਰੀਆਂ ਨੂੰ ਵੀ ਉਸੇ ਤਰਜ਼ ’ਤੇ ਛੁੱਟੀਆਂ ਮਿਲਣਗੀਆਂ।

ਰਾਮ ਤੀਰਥ ਮੰਦਰ ਵਿੱਚ ਮੱਥਾ ਟੇਕਣ ਮਗਰੋਂ ਬਾਹਰ ਆਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। -ਪੀਟੀਆਈ

ਇਸ ਮੌਕੇ ਸ੍ਰੀ ਚੰਨੀ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਵੱਲੋਂ ਦਿਖਾਏ ਉੱਚ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਆ। ਬੇਲੋੜੇ ਖਰਚ ਦਸ ਕੇ ਆਲੋਚਨਾ ਕਰਨ ਵਾਲਿਆਂ ’ਤੇ ਪਲਟ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਲੋਕਾਂ ਦਾ ਇਕੱਠਾ ਕੀਤਾ ਖ਼ਜ਼ਾਨਾ ਹੈ, ਜਿਸ ਨੂੰ ਉਹ ਲੋਕਾਂ ਦੀ ਭਲਾਈ ਲਈ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਟੀਚੇ ਪ੍ਰਤੀ ਬੜੇ ਸ਼ਪੱਸ਼ਟ ਹਨ। ਸੂਬੇ ਦਾ ਖ਼ਜ਼ਾਨਾ ਵਿਰੋਧੀਆਂ ਵਾਂਗ ਆਪਣੇ ਨਿੱਜੀ ਹਿੱਤਾਂ ਲਈ ਖਰਚਣ ਦੀ ਥਾਂ ਉਹ ਸੂਬੇ ਦੇ ਲੋਕਾਂ ਦੀ ਭਲਾਈ ਲਈ ਖਰਚਣ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਵਿਚ ਇਕ ਲੱਖ ਤੋਂ ਵੱਧ ਆਸਾਮੀਆਂ ਭਰਨ ਲਈ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕਰਨ ਦਾ ਅਹਿਦ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਅਸਾਮੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਬੰਧੀ ਗੈਰ ਸਮਾਜਿਕ ਤੱਤਾਂ ਨੂੰ ਪੈਸੇ ਦੇ ਕੇ ਉਨ੍ਹਾਂ ਦੇ ਜਾਲ ਵਿੱਚ ਨਹੀਂ ਫਸਣਾ ਚਾਹੀਦਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਦੀਵਾਲੀ ਵਾਲੇ ਦਿਨ ਉਹ ਖੁਦ ਦੀਵੇ ਬਾਲ ਕੇ ਬਸੇਰਾ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਅੰਸ਼ਿਕ ਤੌਰ ’ਤੇ ਮਾਲਕਾਨਾ ਹੱਕ ਦੇਣ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਇੱਥੇ ਰਾਮ ਤੀਰਥ ਵਿਖੇ ਸਰੋਵਰ ਦੇ ਜਲ ਲਈ ਫਿਲਟਰੇਸ਼ਨ ਪਲਾਂਟ ਤੇ ਹੋਰ ਸਾਜੋ-ਸਾਮਾਨ ਮੁਹੱਈਆ ਕਰਨ ਵਾਸਤੇ 13 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਭਲਾਈਪੁਰ, ਸੁਨੀਲ ਦੱਤੀ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All