ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਨਵੰਬਰ
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਅੱਜ ਜ਼ਿਲ੍ਹਾ ਹਸਪਤਾਲ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਓ.ਪੀ.ਡੀ, ਆਈ.ਪੀ.ਡੀ, ਐਮਰਜੈਂਸੀ ਐਮ.ਸੀ.ਐਚ ਵਿੰਗ, ਆਪਰੇਸ਼ਨ ਥੀਏਟਰ, ਲੈਬਾਰਟਰੀ, ਫਾਰਮੇਸੀ, ਬਲੱਡ ਬੈਂਕ, ਓਟ ਸੈਂਟਰ ਅਤੇ ਪਾਰਕਿੰਗ ਆਦਿ ਦਾ ਨਿਰੀਖਣ ਕੀਤਾ ਅਤੇ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਅਜਿਹੀਆਂ ਚੈਕਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਮਰੀਜ਼ਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਡੇਂਗੂ ਵਾਰਡ ਅਤੇ ਡਾਇਲਸਿਸ ਯੂਨਿਟ ਦਾ ਖਾਸ ਖਿਆਲ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਰਿੰਦਰ ਸਿੰਘ ਵੀ ਹਾਜ਼ਰ ਸਨ।