ਚੀਮਾ ਅਤੇ ਰਵਜੋਤ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ ਤੋਂ ਰਾਜਾ ਹੰਸ, ਨਰੇਸ਼ ਕੁਮਾਰ ਅਤੇ ਜੁਗਿੰਦਰਪਾਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ ਤੋਂ ਗੁਰਦੇਵ ਸਿੰਘ, ਬਲਦੇਵ ਸਿੰਘ ਅਤੇ ਅਮਿਤ ਕੁਮਾਰ, ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਤੋਂ ਗੋਪਾਲ ਥਾਪਰ ਅਤੇ ਕੁਲਵੰਤ ਸਿੰਘ ਸੈਣੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਠੇਕੇਦਾਰ ਵਰਕਰਜ਼ ਯੂਨੀਅਨ ਤੋਂ ਸ਼ੇਰ ਸਿੰਘ ਖੰਨਾ ਅਤੇ ਗਗਨਦੀਪ ਸਿੰਘ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਤੋਂ ਵਿਨੋਦ ਬਿੱਟਾ, ਸੁਰਿੰਦਰ ਟੋਨਾ ਅਤੇ ਪਵਨ ਗੋਦਿਆਲ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ) ਤੋਂ ਸੋਭਾ ਸਿੰਘ ਅਤੇ ਸਾਹਿਬ ਸਿੰਘ ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਤੋਂ ਅਮਨਜੋਤ ਸਿੰਘ ਨੇ ਕੈਬਨਿਟ-ਸਬ ਕਮੇਟੀ ਸਾਹਮਣੇ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਸਰਕਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਰਮਚਾਰੀ ਯੂਨੀਅਨਾਂ ਵੱਲੋਂ ਚੁੱਕੀਆਂ ਗਈਆਂ ਮੁੱਖ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਗਰੁੱਪ ਬੀਮਾ ਕਵਰੇਜ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ।