ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 23 ਮਾਰਚ
ਪਿੰਡ ਤੋਲਾਵਾਲ ਵਿਖੇ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਦੀਆਂ ਔਰਤਾਂ ਵੱਲੋਂ ਕਿਸਾਨੀ ਅੰਦੋਲਨ ਪ੍ਰਤੀ ਲੋਕਾਂ ਨੂੰ ਉਤਸ਼ਾਹਤ ਕਰਨ ਲਈ ਜਾਗੋ ਕੱਢੀ ਗਈ, ਜਿਸ ਵਿੱਚ ਪਿੰਡ ਦੀਆਂ ਭਾਰੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਈਆਂ। ਇਸ ਜਾਗੋ ਦੌਰਾਨ ਔਰਤਾਂ ਨੇ ਸਾਰੇ ਪਿੰਡ ਦੀਆਂ ਗਲੀਆਂ ਵਿੱਚ ਗੇੜਾ ਲਗਾ ਕੇ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਨਾਅਰੇ ਲਗਾਏ ਤੇ ਮੋਦੀ ਸਰਕਾਰ ਵਿਰੁੱਧ ਸਖਤ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਖੇਤੀ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਔਰਤਾਂ ਤੋਂ ਇਲਾਵਾ ਪਿੰਡ ਦੇ ਕਿਸਾਨ ਤੇ ਮਜ਼ਦੂਰ ਵੀ ਸ਼ਾਮਲ ਸਨ।