ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲੇ ਵਿੱਚ ਭਾਜਪਾ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਆਖਿਆ ਕਿ ਉਹ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਬਹਾਨੇ ਵਜੋਂ ਨਾ ਵਰਤੇ। ਪਾਰਟੀ ਨੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਕਥਿਤ ਮਿਲੀਭੁਗਤ ਦੀ ਵੀ ਨਿਖੇਧੀ ਕੀਤੀ ਹੈ।