DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੀਮਾ ਨੇ ਅਕਾਲੀ ਦਲ ਪੁਨਰ ਸੁਰਜੀਤ ਦੀ ਕਾਨਫਰੰਸ ’ਤੇ ਸਵਾਲ ਚੁੱਕੇ

ਨਾਜਾਇਜ਼ ਖਣਨ ਸਬੰਧੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ

  • fb
  • twitter
  • whatsapp
  • whatsapp
Advertisement

ਇਥੇ ਹੋਲਾ ਮਹੱਲਾ ਮੌਕੇ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਰਵਾਈ ਕਾਨਫਰੰਸ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਿੰਨੀਆਂ ਵੀ ਕਾਨਫਰੰਸਾਂ ਕਿਉਂ ਨਾ ਕਰ ਲਈਆਂ ਜਾਣ, ਲੋਕਾਂ ਦਾ ਗੁਆਚਿਆ ਭਰੋਸਾ ਹੁਣ ਮੁੜ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਸ ਥਾਂ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਾਨਫਰੰਸ ਕਰਵਾਈ ਗਈ, ਉਹ ਇੰਨੀ ਛੋਟੀ ਸੀ ਕੇ ਹੋਲਾ ਮਹੱਲਾ ਦੌਰਾਨ ਇਸ ਨਾਲੋਂ ਵੱਡੇ ਸਥਾਨਾਂ ’ਤੇ ਲੰਗਰ ਲੱਗਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰੋਗਰਾਮ ਵਾਲੇ ਸਥਾਨ ਤੱਕ ਪਹੁੰਚਣ ਵਿੱਚ ਪੱਤਰਕਾਰਾਂ ਨੂੰ ਵੀ ਦਿੱਕਤਾਂ ਆਈਆਂ ਅਤੇ ਕਈ ਪੱਤਰਕਾਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਅਸੁਵਿਧਾ ਜ਼ਾਹਿਰ ਕੀਤੀ। ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਬਾਰੇ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵੱਲੋਂ ਵੀਹ ਹਜ਼ਾਰ ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਐੱਸ ਡੀ ਓ ਪੱਧਰ ਦੇ ਅਧਿਕਾਰੀ ਚਿੱਠੀਆਂ ਲਿਖ ਕੇ ਐਕਸੀਅਨ ਪੱਧਰ ਦੇ ਅਧਿਕਾਰੀਆਂ ’ਤੇ ਕਰੈਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲਗਾ ਰਹੇ ਹਨ। ਇਸ ਦੀ ਜਾਂਚ ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

Advertisement
Advertisement
×