ਨਿੱਜੀ ਪੱਤਰ ਪ੍ਰੇਰਕ
ਬਟਾਲਾ, 8 ਦਸੰਬਰ
‘ਆਪਣਾ ਪੰਜਾਬ ਪਾਰਟੀ’ ਦੇ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਭਰੋਸੇਯੋਗ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਗੱਲ ਸਿਰੇ ਚੜ੍ਹ ਗਈ ਹੈ। ਉਹ ਭਲਕੇ 9 ਦਸੰਬਰ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਟਾਲਾ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ। ਜਥੇਦਾਰ ਛੋਟੇਪੁਰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਸਮਾਂ ਆਉਣ ’ਤੇ ਸਭ ਕੁਝ ਪ੍ਰੈੱਸ ਨੂੰ ਦੱਸਿਆ ਜਾਵੇਗਾ। ਸੂਤਰ ਦੱਸਦੇ ਹਨ ਕਿ ਪਹਿਲਾਂ ਛੋਟੇਪੁਰ ਵੱਲੋਂ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਅਤੇ ਫਿਰ ਕਾਦੀਆਂ ਤੋਂ ਉਮੀਦਵਾਰ ਬਣਾਏ ਜਾਣ ਦੀ ਵੀ ਚਰਚਾ ਚੱਲਦੀ ਰਹੀ ਹੈ। ਜਥੇਦਾਰ ਛੋਟੇਪੁਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ‘ਆਪ’ ਨੂੰ ਅਲਵਿਦਾ ਆਖ ਦਿੱਤਾ ਸੀ।