ਚਿਦੰਬਰਮ ਦੇ ਬਿਆਨ ਨਾਲ ਕਾਂਗਰਸ ਦੇ ਗੁਨਾਹ ਮੁਆਫ਼ ਨਹੀਂ ਹੋਣੇ: ‘ਆਪ’
‘ਆਪ’ ਦੇ ਸੀਨੀਅਰ ਆਗੂਆਂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਸਬੰਧੀ ਦਿੱਤੇ ਬਿਆਨ ’ਤੇ ਕਾਂਗਰਸ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਕਾ ਨੀਲਾ...
Advertisement
‘ਆਪ’ ਦੇ ਸੀਨੀਅਰ ਆਗੂਆਂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਸਬੰਧੀ ਦਿੱਤੇ ਬਿਆਨ ’ਤੇ ਕਾਂਗਰਸ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਕਾਂਗਰਸ ਪਾਰਟੀ ਦੀ ਦੇਣ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਸ੍ਰੀ ਕੰਗ ਨੇ ਕਿਹਾ ਕਿ ਚਿਦੰਬਰਮ ਵੱਲੋਂ ਸਿਰਫ਼ ਕਹਿ ਦੇਣਾ ਕਿ ਅਪਰੇਸ਼ਨ ਬਲੂ ਸਟਾਰ ਗ਼ਲਤ ਸੀ, ਇਸ ਨਾਲ ਕਾਂਗਰਸ ਵੱਲੋਂ ਕੀਤੇ ਜੁਰਮ ਤੇ ਪਾਪ ਖ਼ਤਮ ਨਹੀਂ ਹੋ ਜਾਣੇ। ਇਸ ਦੌਰਾਨ ਪੰਜਾਬ ਤੇ ਦਿੱਲੀ ਵਿੱਚ ਸਿੱਖਾਂ ’ਤੇ ਕੀਤੇ ਗਏ ਅੱਤਿਆਚਾਰਾਂ ਦੇ ਜ਼ਖਮ ਅੱਜ ਵੀ ਦੁਨੀਆ ਭਰ ਦੇ ਸਿੱਖਾਂ ਦੇ ਦਿਲਾਂ ਵਿੱਚ ਹਰੇ ਹਨ। ‘ਆਪ’ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਵੀ ਚਿਦੰਬਰਮ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ਪਾਰਟੀ ’ਤੇ ਨਿਸ਼ਾਨੇ ਸੇਧੇ ਹਨ।
Advertisement
Advertisement
×