ਮੁੱਖ ਮੰਤਰੀ ਵੱਲੋਂ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ ’ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ...
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ ’ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਨਿਗਰਾਨੀ ਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ ’ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ।
Advertisement
Advertisement