ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 20 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਪਣੇ ਟਵੀਟ ’ਚ ਮੁੱਖ ਮੰਤਰੀ ਨੇ ਕਿਹਾ,‘ ਮੈਂ ਸਿੱਖ ਕੌਮ ਦੀ ਸਨਮਾਨਿਤ ਸ਼ਖ਼ਸੀਅਤ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ। ਜਥੇਦਾਰ ਜੀ ਨੇ ਸਿੱਖ ਕੌਮ ਲਈ ਅਨੇਕਾਂ ਮੋਰਚਿਆਂ ’ਚ ਸਿੱਖ ਕੌਮ ਦੀ ਅਗਵਾਈ ਕੀਤੀ। ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਐੱਸਜੀਪੀਸੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ।’