ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟ
ਭਲਕੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਉਣਗੇ ਕੌਮੀ ਝੰਡਾ; ਤਿਆਰ ਹੋ ਚੁੱਕੇ 35 ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ; ਟੁੱਟੀਆਂ ਸੜਕਾਂ ਦੀ ਮੁਰੰਮਤ ਤੇ ਕੂੜੇ ਦੇ ਢੇਰ ਚੁੱਕੇ ਜਾਣ ਤੋਂ ਸ਼ਹਿਰ ਵਾਸੀ ਖ਼ੁਸ਼
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣਗੇ ਅਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ 35 ਦੇ ਕਰੀਬ ਤਿਆਰ ਹੋ ਚੁੱਕੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਂ ਤੋਂ ਲਮਕ ਰਹੇ ਕੰਮ ਮੁਕੰਮਲ ਕਰ ਲਏ ਹਨ। ਸ਼ਹਿਰ ਵਿੱਚ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਤੇ ਕੂੜੇ ਦੇ ਢੇਰ ਚੁੱਕ ਦਿੱਤੇ ਗਏ ਹਨ। ਮੁੱਖ ਮੰਤਰੀ ਇੱਥੇ ਪੁੱਜਣ ਸਾਰ ਸਭ ਤੋਂ ਪਹਿਲਾਂ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਲਈ ਜਾਣਗੇ।
Advertisement
ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਦਾ ਉਦਘਾਟਨ ਆਨਲਾਈਨ ਹੀ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਕੀਤੀ ਗਈ ਸਾਫ ਸਫਾਈ ਤੋਂ ਸ਼ਹਿਰ ਵਾਸੀ ਖੁਸ਼ ਹਨ।
Advertisement
×