ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਟਾਂਡਾ ਵਿਚ ਹੜ੍ਹ ਪ੍ਰਭਾਵਿਤ...
Advertisement
ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਟਾਂਡਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਰਾਹਤ ਕਾਰਜਾਂ ਦਾ ਜਾਇਜ਼ਾ ਵੀ ਲੈਣਗੇ ਅਤੇ ਹੜ੍ਹ ਪ੍ਰਭਾਵੀ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨ ਤੇ ਲੋੜ ਅਨੁਸਾਰ ਉਨ੍ਹਾਂ ਤੱਕ ਲੋੜੀਂਦਾ ਸਾਮਾਨ ਪਹੁੰਚਾਉਣ ਦੀ ਅਪੀਲ ਕੀਤੀ ਹੈ।
Advertisement
Advertisement
×