ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਜਨਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ 73ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ। ਕੋਵਿਡ ਕੇਸਾਂ ਵਿੱਚ ਵਾਧੇ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੇ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਕੋਵਿਡ-19 ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਮਨਾਇਆ ਜਾਵੇਗਾ ਤੇ ਇਸ ਵਾਰ ਇਕੱਠ ਵੀ ਸੀਮਤ ਰਹੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮਾਗਮ ਵਾਲੀ ਥਾਂ ਦਾ ਦੌਰਾ ਕਰਦਿਆਂ ਕਿਹਾ ਕਿ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।