ਚੰਡੀਗੜ੍ਹ, 24 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਇੱਕ ਮੀਟਿੰਗ ਦੌਰਾਨ ਸੂਬੇ ਵਿੱਚ ‘ਜੁਗਾੜ ਰੇਹੜੀਆਂ’ ਉੱਤੇ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਉਨ੍ਹਾਂ ਕਿਹਾ, ‘‘ਸਾਡੀ ਸਰਕਾਰ ਦਾ ਉਦੇਸ਼ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ, ਉਨ੍ਹਾਂ ਨੂੰ ਬੇਰੁਜ਼ਗਾਰ ਬਣਾਉਣਾ ਨਹੀਂਂ।’’ ਇਸ ਤੋਂ ਪਹਿਲਾਂ ‘ਜੁਗਾੜ ਰੇਹੜੀਆਂ’ ਦੀ ਵਰਤੋਂ ’ਤੇ ਪਾਬੰਦੀ ਖ਼ਿਲਾਫ਼ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਕੀਤੇ ਵਿਰੋਧ ਕਾਰਨ ਸ਼ਨਿਚਰਵਾਰ ਨੂੰ ਪੁਲੀਸ ਨੇ ਜੁਗਾੜ ਰੇਹੜੀਆਂ ਖ਼ਿਲਾਫ਼ ਕਾਰਵਾਈ ਮੁਲਤਵੀ ਕਰ ਦਿੱਤੀ ਸੀ। ਨਵੇਂ ਹੁਕਮੇਂ ਵਿੱਚ ਏਡੀਜੀਪੀ (ਟਰੈਫਿਕ) ਨੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਅਗਲੇ ਹੁਕਮਾਂ ਤੱਕ ‘ਜੁਗਾੜ ਰੇਹੜੀਆਂ’ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਲਈ ਆਖਿਆ ਹੈ।