ਮੁੱਖ ਮੰਤਰੀ ਵੱਲੋਂ ਸੀਬੀਜੀ ਪਲਾਂਟਾਂ ਦੀ ਘੋਖ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ ਪੁਲੀਸ ਦੇ ਚਾਰ ਜਵਾਨਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਪੁਲੀਸ ਜਵਾਨਾਂ ਨੇ 23 ਜੁਲਾਈ ਨੂੰ ਸਰਹਿੰਦ ਨਹਿਰ ’ਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾ ਲਿਆ ਸੀ। ਅੱਜ ਮੁੱਖ ਮੰਤਰੀ ਨੇ ਇਨ੍ਹਾਂ ਚਾਰ ਪੁਲੀਸ ਜਵਾਨਾਂ ਨੂੰ ਇੱਥੇ ਆਪਣੀ ਰਿਹਾਇਸ਼ ’ਤੇ ਥਾਪੜਾ ਦਿੱਤਾ ਅਤੇ ਇਸ ਮੌਕੇ ਐੱਸਐੱਸਪੀ ਬਠਿੰਡਾ ਅਮਨੀਤ ਕੌਂਡਲ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਨ੍ਹਾਂ ਚਾਰ ਪੁਲੀਸ ਜਵਾਨਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ਬਠਿੰਡਾ ਪੁਲੀਸ ਦੀ ਪੀਸੀਆਰ ਟੀਮ ਦਾ ਇਸ ਨੇਕ ਕਾਰਜ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏਐੱਸਆਈ ਰਾਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਮੁੱਖ ਮੰਤਰੀ ਨੇ ਇਨ੍ਹਾਂ ਜਵਾਨਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਕਤ ਕਾਰ ਵਿੱਚ ਪੰਜ ਬੱਚਿਆਂ ਸਮੇਤ 11 ਜਣੇ ਸਵਾਰ ਸਨ। ਪੁਲੀਸ ਜਵਾਨਾਂ ਨੇ ਤੁਰੰਤ ਹੀ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ ਅਤੇ ਸਭ ਤੋਂ ਪਹਿਲਾਂ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਨਹਿਰ ਵਿੱਚ ਛਾਲ ਮਾਰੀ ਸੀ। ਮੁੱਖ ਮੰਤਰੀ ਨੇ ਬਠਿੰਡਾ ਦੇ ਐੱਸਐੱਸਪੀ ਅਵਨੀਤ ਕੌਂਡਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਹਸ ਭਰੀ ਕਾਰਵਾਈ ਤੋਂ ਬਾਕੀ ਪੁਲੀਸ ਜਵਾਨ ਵੀ ਪ੍ਰੇਰਿਤ ਹੋਣਗੇ।