ਮੁੱਖ ਮੰਤਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਮਗਰੋਂ ਟਿੱਲਾ ਬਾਬਾ ਫਰੀਦ ਵਿਖੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪੰਜਾਬ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਮਗਰੋਂ ਟਿੱਲਾ ਬਾਬਾ ਫਰੀਦ ਵਿਖੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਮੱਥਾ ਟੇਕਿਆ।
ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।
Advertisement
ਟਿੱਲਾ ਬਾਬਾ ਫ਼ਰੀਦ ਵਿਖੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੈਂਬਰ ਮਹੀਪਇੰਦਰ ਸਿੰਘ ਸੇਖੋਂ, ਕੁਲਵਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਆਦਿ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਮੁੱਖ ਮੰਤਰੀ ਨਾਲ ਪੰਜਾਬ ਦੇ ਮੁੱਖ ਸਕੱਤਰ ਵੀ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਭਰ ਵਿੱਚ ਫੈਲਾਉਣ ਵਾਲੀਆਂ ਸੰਸਥਾਵਾਂ ਨੂੰ ਹਰ ਸਹਿਯੋਗ ਦੇਣਗੇ ਤਾਂ ਜੋ ਦੁਨੀਆਂ ਨੂੰ ਬਾਬਾ ਫਰੀਦ ਦੀ ਬਾਣੀ ਨਾਲ ਜੋੜਿਆ ਜਾ ਸਕੇ।
Advertisement