ਚੰਡੀਗੜ੍ਹ (ਟਨਸ): ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 27 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸਨਮਾਨ ਸਮਾਰੋਹ ਦੌਰਾਨ ਤਗ਼ਮੇ ਜਿੱਤਣ ਵਾਲੇ ਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਦਾ ਸਨਮਾਨ ਮੁੱਖ ਮੰਤਰੀ ਵੱਲੋਂ ਕੀਤਾ ਜਾਵੇਗਾ।ਉਨ੍ਹਾ ਕਿਹਾ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੂੰ 50 ਲੱਖ ਰੁਪਏ, ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਨੂੰ 40 ਲੱਖ ਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ।