ਮੁੱਖ ਮੰਤਰੀ ਵੱਲੋਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਅੱਜ
ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ਨਿਚਰਵਾਰ ਨੂੰ ਬਟਾਲਾ ਵਿੱਚ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀ ਸੀ ਨੇ ਦੱਸਿਆ ਕਿ ਬਟਾਲਾ ਦੇ...
Advertisement
ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ਨਿਚਰਵਾਰ ਨੂੰ ਬਟਾਲਾ ਵਿੱਚ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀ ਸੀ ਨੇ ਦੱਸਿਆ ਕਿ ਬਟਾਲਾ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੇ ਉਦੇਸ਼ ਨਾਲ ਇਹ ਨਵਾਂ ਤਹਿਸੀਲ ਕੰਪਲੈਕਸ ਕਚਹਿਰੀਆਂ ਦੇ ਨੇੜੇ ਉਸਾਰਿਆ ਗਿਆ ਹੈ। ਇਸ ਕੰਪਲੈਕਸ ਵਿੱਚ ਐੱਸ ਡੀ ਐੱਮ ਦਫ਼ਤਰ, ਤਹਿਸੀਲਦਾਰ, ਕਾਨੂੰਗੋ, ਪਟਵਾਰੀ ਅਤੇ ਸੇਵਾ ਕੇਂਦਰ ਤੋਂ ਇਲਾਵਾ ਫਰਦ ਅਤੇ ਪਟਵਾਰਖਾਨੇ ਆਦਿ ਦੀਆਂ ਸਹੂਲਤਾਂ ਵੀ ਮਿਲਣਗੀਆਂ।
ਇਸ ਦੇ ਨਾਲ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਈ-ਸੇਵਾ ਦਫ਼ਤਰ ਵੀ ਸਥਾਪਿਤ ਕੀਤਾ ਗਿਆ ਹੈ। ਆਮ ਲੋਕਾਂ ਦੇ ਬੈਠਣ ਲਈ ਆਰਾਮਦਾਇਕ ਵੇਟਿੰਗ ਰੂਮ, ਕੁਰਸੀਆਂ, ਪੀਣ ਲਈ ਸਾਫ਼ ਪਾਣੀ ਅਤੇ ਲਿਫਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Advertisement
Advertisement
