ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਅੱਜ

ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਦੇ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਅੱਜ ਰੱਖਿਆ ਜਾਣਾ ਹੈ। ਇਹ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਖਿਆ ਜਾਵੇਗਾ। ਜਜ਼ਬੇ ਅਤੇ ਆਜ਼ਾਦੀ ਸੰਘਰਸ਼ ਦੀ...
Advertisement
ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਦੇ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਅੱਜ ਰੱਖਿਆ ਜਾਣਾ ਹੈ। ਇਹ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਖਿਆ ਜਾਵੇਗਾ। ਜਜ਼ਬੇ ਅਤੇ ਆਜ਼ਾਦੀ ਸੰਘਰਸ਼ ਦੀ ਭਾਵਨਾ ਨੂੰ ਦਰਸਾਉਣ ਵਾਲਾ ਇਹ ਪ੍ਰਾਜੈਕਟ ਕਰੀਬ 52 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਵੇਗਾ। ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦੇਸ਼ ਦੇ ਮਹਾਨ ਸ਼ਹੀਦਾਂ ਦੀ ਜ਼ਿੰਦਗੀ ਅਤੇ ਦੇਸ਼ ਲਈ ਦਿੱਤੇ ਬਲਿਦਾਨ ਨੂੰ ਦਰਸਾਏਗਾ। ਇਹ ਵਿਰਾਸਤੀ ਕੰਪਲੈਕਸ ਆਉਣ ਵਾਲੀਆਂ ਪੀੜ੍ਹੀਆਂ ਲਈ ਦੇਸ਼ ਭਗਤੀ ਲਈ ਪ੍ਰੇਰਣਾ ਸਰੋਤ ਹੋਵੇਗਾ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਨੀਂਹ ਪੱਥਰ ਸਮਾਰੋਹ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਵਿਰਾਸਤੀ ਕੰਪਲੈਕਸ ਵਿੱਚ ਇੱਕ ਵੱਡਾ ਦਰਵਾਜ਼ਾ ਬਣੇਗਾ ਜਿਸ ਤੋਂ ਹੁੰਦੇ ਹੋਏ ਸੈਲਾਨੀ ਵਿਰਾਸਤੀ ਮਾਰਗ ਰਾਹੀਂ ਮਹਾਨ ਸ਼ਹੀਦਾਂ ਬਾਰੇ ਇਤਿਹਾਸਕ ਜਾਣਕਾਰੀਆਂ ਹਾਸਲ ਕਰਨਗੇ।

Advertisement

 

Advertisement