ਮੁੱਖ ਮੰਤਰੀ ਤੀਰਥ ਯੋਜਨਾ ਦੀ ਸ਼ੁਰੂਆਤ ਅੱਜ
ਮੁੱਖ ਮੰਤਰੀ ਤੀਰਥ ਯੋਜਨਾ ਨੂੰ ਹਲਕਾ ਧੂਰੀ ਦੇ ਪਿੰਡ ਬਰੜਵਾਲ ਤੋਂ ਭਲਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਾਂਝੇ ਤੌਰ ’ਤੇ ਸ਼ੁਰੂ ਕਰਨਗੇ। ਪਿੰਡ ਬਰੜਵਾਲ ਦੇ ਸਰਕਾਰੀ ਹਾਈ ਸਕੂਲ ਵਿੱਚ ਹੋਣ ਵਾਲੇ ਸਮਾਗਮ ਸਬੰਧੀ...
Advertisement
ਮੁੱਖ ਮੰਤਰੀ ਤੀਰਥ ਯੋਜਨਾ ਨੂੰ ਹਲਕਾ ਧੂਰੀ ਦੇ ਪਿੰਡ ਬਰੜਵਾਲ ਤੋਂ ਭਲਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਾਂਝੇ ਤੌਰ ’ਤੇ ਸ਼ੁਰੂ ਕਰਨਗੇ। ਪਿੰਡ ਬਰੜਵਾਲ ਦੇ ਸਰਕਾਰੀ ਹਾਈ ਸਕੂਲ ਵਿੱਚ ਹੋਣ ਵਾਲੇ ਸਮਾਗਮ ਸਬੰਧੀ ਅੱਜ ਮੁੱਖ ਮੰਤਰੀ ਕੈਂਪ ਦਫ਼ਤਰ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸਤਿੰਦਰ ਸਿੰਘ ਚੱਠਾ ਨੇ ਦੱਸਿਆ ਕਿ ਪਿੰਡ ਬਰੜਵਾਲ ਦੇ ਤਿੰਨ ਬੂਥਾਂ ’ਤੇ ਤੀਰਥ ਸਥਾਨ ਉੱਤੇ ਜਾਣ ਵਾਲਿਆਂ ਦੀ ਰਜਿਸਟ੍ਰੇਸ਼ਨ ਹੋਵੇਗੀ। ਇਸ ਦੌਰਾਨ 120 ਸ਼ਰਧਾਲੂਆਂ ਨੂੰ ਤੀਰਥ ਯਾਤਰਾ ’ਤੇ ਭੇਜਣ ਦੀ ਯੋਜਨਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਨਰੇਸ਼ ਸਿੰਗਲਾ, ਲਘੂ ਉਦਯੋਗ ਦੇ ਡਾਇਰੈਕਟਰ ਅਨਿਲ ਮਿੱਤਲ, ਦਫ਼ਤਰੀ ਟੀਮ ਵਿੱਚੋਂ ਰਮਨਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ। ਸਮਾਗਮ ਦੀਆਂ ਤਿਆਰੀਆਂ ਲਈ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਦਿਖਾਈ ਦਿੱਤੇ।
Advertisement
Advertisement
×

