ਪੱਤਰ ਪ੍ਰੇਰਕ
ਤਰਨ ਤਾਰਨ, 25 ਅਪਰੈਲ
ਇੱਥੇ ਪੱਟੀ ਸ਼ਹਿਰ ਦੀ ਰਾਮ ਲੀਲਾ ਗਰਾਊਂਡ ’ਚ 26 ਅਪਰੈਲ ਨੂੰ ‘ਆਪ’ ਦੇ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆ ਰਹੇ ਹਨ| ਪਾਰਟੀ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਧੁੰਨਾ ਨੇ ਦੱਸਿਆ ਕਿ ਰੈਲੀ ਵਿੱਚ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੇ ਵਰਕਰ ਸ਼ਾਮਲ ਹੋਣਗੇ। ਇਸ ਲਈ ਸਭ ਬੰਦੋਬਸਤ ਕਰ ਲਏ ਗਏ ਹਨ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਇਲਾਵਾ ਰੈਲੀ ਨੂੰ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਸੰਬੋਧਨ ਕਰਨ ਲਈ ਆ ਰਹੀ ਹੈ।