ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ ਉਪਲੱਬਧ ਟਰਾਂਸਫਰ ਸਮਰੱਥਾ (ਏ.ਟੀ.ਸੀ.) ਅਤੇ ਕੁੱਲ ਟਰਾਂਸਫਰ ਸਮਰੱਥਾ (ਟੀ.ਟੀ.ਸੀ.) ਨੂੰ ਘੱਟੋ ਘੱਟ 1,500 ਮੈਗਾਵਾਟ ਤੱਕ ਵਧਾਉਣ ਦਾ ਫ਼ੈਸਲਾ ਲਿਆ ਹੈ। ਸਰਕਾਰ ਦੇ ਨਿਰੰਤਰ ਉਪਰਾਲਿਆਂ ਤਹਿਤ ਸੂਬੇ ਵਿੱਚ ਇਹ ਪਾੜਾ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਪੂਰ ਲਿਆ ਜਾਵੇਗਾ। ਅੱਜ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੁੱਖ ਸਕੱਤਰ ਨੇ ਬਿਜਲੀ ਵਿਭਾਗ ਨੂੰ ਏਟੀਸੀ ਅਤੇ ਟੀਟੀਸੀ ਸਮਰੱਥਾ ਨੂੰ ਪਹਿਲ ਦੇ ਆਧਾਰ ’ਤੇ ਵਧਾਉਣ ਅਤੇ ਖੇਤੀਬਾੜੀ, ਉਦਯੋਗ ਤੇ ਘਰੇਲੂ ਖੇਤਰਾਂ ਲਈ ਨਿਰਵਿਘਨ ਬਿਜਲੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। -ਟਨਸ