ਸ਼ਤਾਬਦੀ ਸਮਾਗਮਾਂ ਲਈ ਤਿਆਰੀਆਂ ਦਾ ਜਾਇਜ਼ਾ
ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁੱਕਵੇਂ ਪ੍ਰਬੰਧ...
ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁੱਕਵੇਂ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕਿਕ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੇ, ਜਦਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਦੌਰਾਨ 500 ਡਰੋਨਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਤੇ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਸੰਗਤਾਂ ਲਈ ਬਣ ਰਹੀ ਟੈਂਟ ਸਿਟੀ ਅਤੇ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਗਮਾਂ ਨੂੰ ਇਤਿਹਾਸਕ ਤੇ ਯਾਦਗਾਰ ਬਣਾਉਣ ਲਈ ਹਰ ਪੱਧਰ ’ਤੇ ਯਤਨ ਜਾਰੀ ਹਨ, ਤਾਂ ਜੋ ਸ਼ਰਧਾਲੂਆਂ ਨੂੰ ਸੁਰੱਖਿਆ, ਸਹੂਲਤ ਅਤੇ ਆਤਮਿਕ ਅਨੁਭਵ ਮਿਲ ਸਕੇ। ਇਸ ਮੌਕੇ ਸਰਬਜੀਤ ਸਿੰਘ , ਤੇਜਵੀਰ ਸਿੰਘ, ਡੀ ਕੇ ਤਿਵਾੜੀ, ਅਭਿਨਵ ਤ੍ਰਿਖਾ ਸਕੱਤਰ ਸੈਰ ਸਪਾਟਾ, ਰਾਮਵੀਰ ਸਕੱਤਰ ਮੰਡੀ ਬੋਰਡ, ਗੋਰੀ ਪ੍ਰਾਸ਼ਰ, ਡਾਇਰੈਕਟਰ ਜਨਰਲ ਪੁਲੀਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਆਈ ਪੀ ਐਸ, ਪਰਮਵੀਰ ਸਿੰਘ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐੱਸ ਐੱਸ ਪੀ ਗੁਲਨੀਤ ਸਿੰਘ ਖੁਰਾਨਾ, ਹਰਗੁਨਜੀਤ ਕੌਰ, ਕੋਮਲਪ੍ਰੀਤ ਕੌਰ, ਸਾਕਸ਼ੀ ਸਾਹਨੀ, ਚੰਦਰਜਯੋਤੀ ਸਿੰਘ, ਅਭਿਮਨਯੂ ਮਲਿਕ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਿਮਾਸ਼ੂ ਅਗਰਵਾਲ, ਹਿਮਾਸ਼ੂ ਜੈਨ, ਸੰਦੀਪ ਹੰਸ, ਪਰਮਵੀਰ ਸਿੰਘ, ਅਮਰਪ੍ਰੀਤ ਕੌਰ ਸੰਧੂ, ਪੁਨੀਤ ਕੁਮਾਰ, ਸੰਦੀਪ ਗੋਇਲ, ਗੋਰੀ ਪਰਾਸ਼ਰ, ਓਜਸਵੀ ਅਲੰਕਾਰ, ਸੰਦੀਪ ਗੜ੍ਹਾ ਵਧੀਕ ਡਾਇਰੈਕਟਰ ਪ੍ਰਬੰਧ ਸੂਚਨਾ ਤੇ ਲੋਕ ਸੰਪਰਕ ਵਿਭਾਗ, ਮਨਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

