ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 17 ਅਪਰੈਲ
ਪਿੰਡ ਕਾਲਰਾ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਦੌਰਾਨ ਉਸ ਦਾ ਇਕ ਹੋਰ ਸਾਥੀ ਵੀ ਗੰਭੀਰ ਜ਼ਖ਼ਮੀ ਹੋਇਆ ਹੈ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ (27) ਵਜੋਂ ਹੋਈ ਹੈ। ਹਰਵਿੰਦਰ ਸਿੰਘ ਪ੍ਰਹਾਰ ਨੇ ਦੱਸਿਆ ਕਿ ਨਿਊਜ਼ੀਲੈਂਡ ਵਿੱਚ ਰਹਿ ਰਹੇ ਤੇਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕਾਲਰਾ ਦੀ ਮੌਤ ਕੁਈਨਜ਼ ਟਾਊਨ ਵਿੱਚ ਵਾਪਰੇ ਹਾਦਸੇ ਦੌਰਾਨ ਹੋਈ ਹੈ। ਉਸ ਨੇ ਦੱਸਿਆ ਕਿ ਤੇਜਿੰਦਰ ਸਿੰਘ ਛੇ ਸਾਲ ਤੋਂ ਨਿਊਜ਼ੀਲੈਂਡ ਵਿੱਚ ਰਹਿ ਰਿਹਾ ਸੀ। ਹਾਦਸਾ ਬੀਤੇ ਦਿਨੀਂ ਕੁਈਨਜ਼ ਟਾਊਨ ਦੇ ਜੈਕ ਪੋਇੰਟ ਕਿੰਗਸਟਨ ਰੋਡ ’ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਤੇਜਿੰਦਰ ਸਿੰਘ ਦੇ ਪਿਤਾ ਅਮਰਜੀਤ ਕਾਲਰਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਨ।