ਈਸਾਈ ਸਭਾ ਹਾਦਸਾ: ਪੀੜਤ ਪਰਿਵਾਰ ਨੂੰ ਮਿਲੇ ਗੜਗੱਜ
ਗੁਰਨਾਮ ਸਿੰਘ ਅਕੀਦਾ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਪਟਿਆਲਾ ਨੇੜਲੇ ਪਿੰਡ ਖੁਸਰੋਪੁਰ ਪੁੱਜੇ ਅਤੇ ਈਸਾਈ ਸਭਾ ’ਚ ਜਾਨ ਗੁਆਉਣ ਵਾਲੇ 16 ਸਾਲਾ ਲੜਕੇ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ। ਜਥੇਦਾਰ ਗੜਗੱਜ ‘ਪੰਜਾਬੀ ਟ੍ਰਿਬਿਊਨ’ ਵਿੱਚ ਪ੍ਰਕਾਸ਼ਿਤ ਖ਼ਬਰ ਪੜ੍ਹ ਕੇ ਪਿੰਡ ਖੁਸਰੋਪੁਰ ਪੁੱਜੇ ਸਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਭ ਨੂੰ ਆਪੋ-ਆਪਣੇ ਧਰਮ ਨਿਭਾਉਣ ਅਤੇ ਉਸ ਦਾ ਪ੍ਰਚਾਰ ਪ੍ਰਸਾਰ ਕਰਨ ਦਾ ਪੂਰਾ ਅਧਿਕਾਰ ਹੈ ਪਰ ਧਰਮ ਦੀ ਓਟ ਹੇਠ ਲੋਕਾਂ ਨੂੰ ਗੁਮਰਾਹ ਕਰਨਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਕਾਰ ਨੂੰ ਇਸ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਮ੍ਰਿਤਕ ਰਾਜਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਸ੍ਰੀ ਗੜਗੱਜ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਕਣਕ ਤੋਂ ਐਲਰਜੀ ਸੀ, ਜਿਸ ਸਬੰਧੀ ਉਨ੍ਹਾਂ ਨੇ ਇਲਾਜ ਕਰਵਾਇਆ। ਇਸ ਦੌਰਾਨ ਉਹ ਅਖੌਤੀ ਪਾਦਰੀਆਂ ਦੇ ਸੰਪਰਕ ਵਿੱਚ ਆਏ ਜਿਨ੍ਹਾਂ ਨੇ ਇਹ ਰੋਗ ਠੀਕ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਉਮੀਦ ਨਹੀਂ ਸੀ ਕਿ ਸਭਾ ਦੌਰਾਨ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਚਲੀ ਜਾਵੇਗੀ। ਜਥੇਦਾਰ ਗੜਗੱਜ ਨੇ ਪਟਿਆਲਾ ਦੇ ਸੀਨੀਅਰ ਪੁਲੀਸ ਕਪਤਾਨ ਵਰੁਣ ਸ਼ਰਮਾ
ਸ਼੍ਰੋਮਣੀ ਕਮੇਟੀ ਚੁੱਕੇਗੀ ਭੋਗ ਦਾ ਖ਼ਰਚਾ
ਐੱਸਜੀਪੀਸੀ ਦੇ ਐਗਜ਼ੈਕੇਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੇ ਮੀਤ ਮੈਨੇਜਰ ਮਨਦੀਪ ਸਿੰਘ ਪਹਿਲਵਾਨ ਦੀ ਡਿਊਟੀ ਲਗਾਈ ਕਿ ਭੋਗ ਦਾ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇ।