ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਅਕਾਲ ਤਖ਼ਤ ’ਤੇ ਸਪਸ਼ਟੀਕਰਨ

ਦੀਵਾਨ ਦੇ ਕੰਮ-ਕਾਜ ਦੀਆਂ ਸ਼ਿਕਾਇਤਾਂ ਸਬੰਧੀ ਕੀਤਾ ਸੀ ਤਲਬ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 5 ਜੁਲਾਈ

Advertisement

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨੂੰ ਤਲਬ ਕੀਤੇ ਜਾਣ ਸਬੰਧੀ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਕਾਰਜਕਾਰੀ ਮੈਂਬਰਾਂ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ’ਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ। ਇਨ੍ਹਾਂ ਆਗੂਆਂ ਵਿੱਚ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ, ਅਮਰਦੀਪ ਸਿੰਘ ਰਾਜੇਵਾਲ, ਅਜਮੇਰ ਸਿੰਘ ਹੇਰ, ਤਲਵਿੰਦਰ ਸਿੰਘ ਚਾਹਲ ਅਤੇ ਗੁਰਪ੍ਰੀਤ ਸਿੰਘ ਸੇਠੀ ਹਾਜ਼ਰ ਸਨ। ਆਗੂਆਂ ਨੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਬੰਧਕਾਂ ਵਿਰੁੱਧ ਆਈਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਦੀਵਾਨ ਦੇ ਸਾਰੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨੂੰ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦੀਵਾਨ ਦੇ ਪ੍ਰਧਾਨ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਦੀਵਾਨ ਦੀ ਕਾਰਜਕਾਰਨੀ ਕਮੇਟੀ ਦੇ ਸੀਨੀਅਰ ਮੈਂਬਰ ਭਗਵੰਤਪਾਲ ਸਿੰਘ ਸੱਚਰ ਨੇ ਕੈਨੇਡਾ ਤੋਂ ਭੇਜੀ ਈ-ਮੇਲ ਵਿੱਚ ਕਿਹਾ ਕਿ ਉਹ ਅੱਜ ਹਾਜ਼ਰ ਨਹੀਂ ਹੋ ਸਕੇ, ਪਰ ਉਹ ਅਕਾਲ ਤਖ਼ਤ ਦਾ ਹਰ ਹੁਕਮ ਮੰਨਣਗੇ। ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਪਹਿਲਾਂ ਹੀ ਪੇਸ਼ ਹੋ ਚੁੱਕੇ ਹਨ।

ਜਾਣਕਾਰੀ ਅਨੁਸਾਰ ਦੀਵਾਨ ਦੇ ਕੰਮ-ਕਾਜ ਸਬੰਧੀ ਸ੍ਰੀ ਅਕਾਲ ਤਖ਼ਤ ਕੋਲ ਪੁੱਜੀਆਂ ਸ਼ਿਕਾਇਤਾਂ ਸਬੰਧੀ ਸਾਰੇ ਅਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ ਮੈਂਬਰਾਂ ਨੂੰ 5 ਜੁਲਾਈ ਤੱਕ ਪੇਸ਼ ਹੋ ਕੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਗਿਆ ਸੀ।

Advertisement