DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਜੇਲ੍ਹ ਪ੍ਰਸ਼ਾਸਨ ਤੇ ‘ਪ੍ਰਧਾਨ ਮੰਤਰੀ ਬਾਜੇਕੇ’ ਵਿਚਾਲੇ ਟਕਰਾਅ; ਜੇਲ੍ਹ ਸੁਪਰਡੈਂਟ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼

ਪੁਲੀਸ ਵੱਲੋਂ ਜਾਂਚ ਸ਼ੁਰੂ; ਬਾਜੇਕੇ ਨੇ ਜੇਲ੍ਹ ਅਧਿਕਾਰੀਆਂ ’ਤੇ ਲਾਏ ਬੇਅਦਬੀ ਤੇ ਤਸ਼ੱਦਦ ਦੇ ਇਲਜ਼ਾਮ

  • fb
  • twitter
  • whatsapp
  • whatsapp
featured-img featured-img
ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਫਾਈਲ ਫੋਟੋ।
Advertisement

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ ਬਾਜੇਕੇ’ ਦੀਆਂ ਕਥਿਤ ਆਡੀਓ ਕਲਿੱਪਾਂ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਕੇਂਦਰੀ ਜੇਲ੍ਹ ਦਾ ਮਾਹੌਲ ਗਰਮਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਬਾਜੇਕੇ ਵਿਰੁੱਧ ਜੇਲ੍ਹ ਸੁਪਰਡੈਂਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਾਉਂਦਿਆਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਕੈਂਟ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਸਹਾਇਕ ਜੇਲ੍ਹ ਸੁਪਰਡੈਂਟ ਵੱਲੋਂ ਪੁਲੀਸ ਨੂੰ ਭੇਜੀ ਚਿੱਠੀ ਦੀ ਪੁਸ਼ਟੀ ਕਰਦਿਆਂ ਕੈਂਟ ਥਾਣੇ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਰਘਵੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਨੇ ਬਾਜੇਕੇ ਖ਼ਿਲਾਫ਼ ਧਮਕੀਆਂ ਦੇਣ ਦੀ ਸ਼ਿਕਾਇਤ ਦਿੱਤੀ ਹੈ, ਜਿਸ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਾਜੇਕੇ ਇਸ ਵੇਲੇ ਅਜਨਾਲਾ ਹਿੰਸਾ ਕੇਸ ਦੇ ਸਬੰਧ ਵਿੱਚ ਆਪਣੇ ਚਾਰ ਹੋਰ ਸਾਥੀਆਂ ਸਮੇਤ ਬਠਿੰਡਾ ਜੇਲ੍ਹ ਵਿੱਚ ਬੰਦ ਹੈ।

Advertisement

ਦੂਜੇ ਪਾਸੇ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਕਥਿਤ ਆਡੀਓ ਕਲਿੱਪਾਂ ਵਿੱਚ ਬਾਜੇਕੇ ਨੇ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਾਏ ਹਨ। ਆਪਣੀ ਮਾਤਾ ਨਾਲ ਗੱਲਬਾਤ ਦੌਰਾਨ ਉਹ ਕਹਿ ਰਿਹਾ ਹੈ ਕਿ ਉਸ ਨੂੰ ਜੇਲ੍ਹ ਦੇ ਅੰਦਰ ਬਣੇ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਇਕੱਲਤਾ (isolation) ਵਿੱਚ ਰੱਖਿਆ ਗਿਆ ਹੈ। ਉਸ ਨੇ ਇਲਜ਼ਾਮ ਲਾਇਆ ਕਿ ਜੇਲ੍ਹ ਅਧਿਕਾਰੀਆਂ ਨੇ ਉਸ ਦੀ ਦਾੜ੍ਹੀ ਖਿੱਚ ਕੇ ਉਸ ਦੀ ਬੇਅਦਬੀ ਕੀਤੀ ਹੈ ਅਤੇ ਉਸ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।

Advertisement

ਬਾਜੇਕੇ ਨੇ ਆਡੀਓ ਵਿੱਚ ਇਹ ਵੀ ਦਾਅਵਾ ਕੀਤਾ ਕਿ ਉਸ ਦੀ ਸੁਰੱਖਿਆ ਲਈ ਵਿਸ਼ੇਸ਼ ਤੌਰ ’ਤੇ ਸੀ.ਆਰ.ਪੀ.ਐੱਫ. (CRPF) ਤਾਇਨਾਤ ਕੀਤੀ ਗਈ ਹੈ ਅਤੇ ਵਾਰ-ਵਾਰ ਉਸ ਦੀ ਬੈਰਕ ਬਦਲੀ ਜਾ ਰਹੀ ਹੈ। ਉਸ ਨੇ ਕਿਹਾ, “ ਮੈਂ ਇੱਕ ਅੰਮ੍ਰਿਤਧਾਰੀ ਸਿੱਖ ਹਾਂ, ਮੇਰਾ ਗੁਨਾਹ ਕੀ ਹੈ? ਮੈਂ ਅੰਮ੍ਰਿਤਪਾਲ ਦਾ ਸਾਥੀ ਹਾਂ ਅਤੇ ਹਮੇਸ਼ਾ ਰਹਾਂਗਾ।” ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਾਜੇਕੇ ਨਾਲ ਹੋ ਰਹੀ ਵਧੀਕੀ ਨਾ ਰੁਕੀ ਤਾਂ 'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ।

Advertisement
×