DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM Bhagwant Mann ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ: Harsimrat Badal

ਵਾਅਦੇ ਮੁਤਾਬਕ ਪੂਰੀ ਰਾਸ਼ੀ ਨਾ ਦਿੱਤੀ

  • fb
  • twitter
  • whatsapp
  • whatsapp
Advertisement

ਬਠਿੰਡਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਦੋਖੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ  ਦੀਆਂ ਗੱਲਾਂ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜੋ ਬੇਅਦਬੀ ਦਾ ਕਾਨੂੰਨ ਬਣਾਇਆ ਹੈ, ਉਹ ਵੀ ਠੀਕ ਨਹੀਂ ਹੈ ਅਤੇ ਕਿਸੇ ਵਿਧਾਇਕ, ਵਜ਼ੀਰ ਨੂੰ ਕਾਨੂੰਨ ਪ੍ਰਤੀ ਕੋਈ ਇਲਮ ਨਹੀਂ ਹੈ।

ਉਨ੍ਹਾਂ ਅੱਜ ਬੁਢਲਾਡਾ ਹਲਕੇ ਦੇ ਕਸਬਾ ਬੋਹਾ, ਪਿੰਡ ਆਲਮਪੁਰ ਮੰਦਰਾਂ, ਅਚਾਨਕ, ਅੱਕਾਂਵਾਲੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਨੂੰ ਸਰਕਾਰ ਨੇ ਵਾਅਦੇ ਮੁਤਾਬਕ ਰਾਸ਼ੀ ਦੇਣੀ ਸੀ ਪਰ ਉਨ੍ਹਾਂ ਨੂੰ ਤਿੰਨ ਤਿੰਨ ਹਜ਼ਾਰ ਰੁਪਏ ਦਿੱਤੇ ਗਏ ਹਨ ਜਦਕਿ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਲਗਪਗ 50 ਹਜ਼ਾਰ ਰੁਪਏ ਪ੍ਰਤੀ ਔਰਤਾਂ ਨੂੰ ਭੁਗਤਾਨ ਕਰਨਾ ਬਣਦਾ ਸੀ।

Advertisement

ਉਨ੍ਹਾਂ ਕਿਹਾ ਕਿ ਇਹ ਸਿਰਫ ਚੋਣ ਸਟੰਟ ਹੈ, ਵੋਟਾਂ ਲੈਣ ਤੋਂ ਬਾਅਦ ਇਸ ਸਕੀਮ ਨੂੰ ਬੰਦ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਖੀ ਕਰਾ ਦਿੱਤਾ ਹੈ ਅਤੇ ਸਿੱਖ ਸੰਗਤ ਲਈ ਸ੍ਰੀ ਅਕਾਲ ਤਖਤ ਸਰਵਉੱਚ ਅਦਾਲਤ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Advertisement

ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਪੰਜਾਬ ਨੂੰ ਹੋਰ ਕਰਜ਼ੇ ਹੇਠਾਂ ਲਿਆ ਦਿੱਤਾ ਹੈ ਅਤੇ ਕਰਜ਼ਾ ਲੈ ਕੇ ਔਰਤਾਂ ਨੂੰ 3-3 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ।

ਇਸ ਮੌਕੇ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜਤਿੰਦਰ ਸਿੰਘ ਸੋਢੀ, ਸਿਕੰਦਰ ਸਿੰਘ, ਰਮਨਦੀਪ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਮੇਵਾ ਸਿਘ ਦੌਦੜਾ, ਹਰਜਹਿਤ ਸਿਘ ਦੌਦੜਾ, ਕੁਲਵਿੰਦਰ ਸਿੰਘ ਵੀ ਮੌਜੂਦ ਸਨ।

Advertisement
×