DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM ਮਾਨ ਦਾ ਦਾਅਵਾ: ਬਿਨਾਂ ਰਿਸ਼ਵਤ-ਸਿਫ਼ਾਰਸ਼ ਮਿਲ ਰਹੀਆਂ ਨੇ ਨੌਕਰੀਆਂ; ਪੰਜਾਬ ਬਣਿਆ ਮੋਹਰੀ ਸੂਬਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਪਾਰਦਰਸ਼ੀ ਅਤੇ ਯੋਗਤਾ ਆਧਾਰਿਤ ਭਰਤੀ ਪ੍ਰਣਾਲੀ ਕਾਰਨ ਪੰਜਾਬ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਿਲ ਹੋ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿਖੇ ਹੋਏ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ। ਫੋਟੋ; ਸ਼ਗਨ ਕਟਾਰੀਆ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਪਾਰਦਰਸ਼ੀ ਅਤੇ ਯੋਗਤਾ ਆਧਾਰਿਤ ਭਰਤੀ ਪ੍ਰਣਾਲੀ ਕਾਰਨ ਪੰਜਾਬ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਿਲ ਹੋ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਨਵ-ਨਿਯੁਕਤ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਬਠਿੰਡਾ ਵਿਖੇ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਸਿਰਫ਼ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ, ਜਿਸ ਕਾਰਨ ਅੱਜ ਤੱਕ ਕਿਸੇ ਵੀ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਖਾਮੀਆਂ ਕਾਰਨ ਜੋ ਨੌਜਵਾਨ ਵਿਦੇਸ਼ਾਂ ਵੱਲ ਰੁਖ਼ ਕਰ ਗਏ ਸਨ, ਉਹ ਵੀ ਹੁਣ ਸੂਬੇ ਵਿੱਚ ਵਾਪਿਸ ਆ ਕੇ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਰਹਿੰਦੇ ਆਪਣੇ ਦੋਸਤਾਂ-ਮਿੱਤਰਾਂ ਨੂੰ ਪੰਜਾਬ ਵਾਪਸ ਆਉਣ ਲਈ ਪ੍ਰੇਰਿਤ ਕਰਨ।

Advertisement

ਸਿੱਖਿਆ ਖੇਤਰ ਦੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਕਲਾਸ ਰੂਮਾਂ, ਅਧਿਆਪਕਾਂ ਦੀ ਪ੍ਰੋਫੈਸ਼ਨਲ ਟ੍ਰੇਨਿੰਗ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਸਦਕਾ ਪੰਜਾਬ ਅੱਜ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।

Advertisement

ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਕਿਸਾਨੀ ਵਰਗੇ ਲੋਕ-ਭਲਾਈ ਦੇ ਕਾਰਜਾਂ ਲਈ ਵਰਤ ਰਹੀ ਹੈ, ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ 'ਰੰਗਲਾ ਪੰਜਾਬ' ਬਣਾਉਣ ਵੱਲ ਅਹਿਮ ਕਦਮ ਹਨ। ਅਖੀਰ ਵਿੱਚ, ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

Advertisement
×