ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫ਼ੀ ਮੰਗਣ: ਧਨੌਲਾ
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਇਥੇ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਕਿਹਾ ਕਿ ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤਾ ਬਿਆਨ ਬਹੁਤ ਵਿਵਾਦਪੂਰਨ ਅਤੇ ਮੰਦਭਾਗਾ ਹੈ। ਗੁਰਮਤਿ ਦੇ ਗਿਆਨ ਤੋਂ ਕੋਰੇ ਮੁੱਖ...
Advertisement
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਇਥੇ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਕਿਹਾ ਕਿ ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤਾ ਬਿਆਨ ਬਹੁਤ ਵਿਵਾਦਪੂਰਨ ਅਤੇ ਮੰਦਭਾਗਾ ਹੈ। ਗੁਰਮਤਿ ਦੇ ਗਿਆਨ ਤੋਂ ਕੋਰੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ’ਤੇ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਮੰਗਣ। ਸਿੰਘ ਸਾਹਿਬ ਨੇ ਕਿਹਾ ਕਿ ਦਸਵੰਧ ਸਿੱਖ ਕੌਮ ਦਾ ਅਹਿਮ ਅੰਗ ਹੈ ਅਤੇ ਗੁਰੂ ਸਾਹਿਬਾਨ ਵੇਲੇ ਤੋਂ ਹੀ ਇਹ ਰਵਾਇਤ ਹੈ।
ਗੋਲਕਾਂ ਦਾ ਪੈਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਭਲੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਦਦ ਵਾਸਤੇ ਵਰਤਿਆ ਜਾਂਦਾ ਹੈ। ਸਿਆਸੀ ਆਗੂਆਂ ਨੂੰ ਧਰਮਾਂ ਦੀਆਂ ਮਰਿਅਦਾ ਸਬੰਧੀ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Advertisement
Advertisement
