CM Tirth Yatra bus: ਸਥਾਨਕ ਕਚਹਿਰੀ ਚੌਂਕ ’ਚ ਪਿਛਲੇ ਲੰਮੇਂ ਸਮੇਂ ਤੋਂ ਬਣੇ ਟੋਏ ’ਚ ਮੁੱਖ ਮੰਤਰੀ ਤੀਰਥ ਯੋਜਨਾ ਵਾਲੀ ਯੂਪੀ ਨੰਬਰ ਦੀ ਬੱਸ ਅਚਾਨਕ ਧਸ ਗਈ।
ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੜਕ ਦੀ ਖਸਤਾ ਹਾਲਤ ਅਤੇ ਚੌਂਕ ਵਿੱਚ ਬਣੇ ਟੋਏ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਨੇ ਸੜਕਾਂ ਦੀ ਮਾੜੀ ਹਾਲਤ ਅਤੇ ਪ੍ਰਸ਼ਾਸਨ ਵੱਲੋਂ ਸੜਕਾਂ ਦੀ ਸਮੇਂ ਸਿਰ ਮੁਰੰਮਤ ਨਾ ਕਰਵਾਉਣ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਕਚਹਿਰੀ ਚੌਂਕ ਵਿੱਚ ਬਣੇ ਟੋਏ ਨੂੰ ਤੁਰੰਤ ਭਰ ਕੇ ਸੜਕ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।
ਇੱਥੇ ਸੜਕ ’ਤੇ ਬਣੇ ਡੂੰਘੇ ਟੋਏ ਵਿੱਚ ਇੱਕ ਬੱਸ ਧਸ ਜਾਣ ਕਾਰਨ ਰਸਤਾ ਬੰਦ ਹੋ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਸੜਕ ਦੀ ਖਸਤਾ ਹਾਲਤ ਅਤੇ ਟੋਏ ਕਾਰਨ ਇਹ ਸਮੱਸਿਆ ਪੈਦਾ ਹੋਈ। ਰਸਤਾ ਬੰਦ ਹੋਣ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਵਸਨੀਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਟੋਏ ਨੂੰ ਭਰ ਕੇ ਆਵਾਜਾਈ ਸੁਚਾਰੂ ਬਣਾਈ ਜਾਵੇ।

