DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੀ ਐੱਮ ਡੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਪਾਵਰਕੌਮ ਦੇ ਮੁੱਖ ਦਫ਼ਤਰ ਵਿੱਚ ਅੱਜ ਸੀ ਐੱਮ ਡੀ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਡਾਇਰੈਕਟਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਲਗਪਗ 37 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ| ਸੀ ਐੱਮ ਡੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਜਥੇਬੰਦੀਆਂ ਨਾਲ ਇਹ ਪਹਿਲੀ...

  • fb
  • twitter
  • whatsapp
  • whatsapp
featured-img featured-img
ਯੂਨੀਅਨਾਂ ਨਾਲ ਮੀਟਿੰਗ ਕਰਦੇ ਹੋਏ ਸੀ ਐੱਮ ਡੀ ਗੁਰਕਿਰਤ ਕਿਰਪਾਲ ਸਿੰਘ। -ਫੋਟੋ: ਸੱਚਰ
Advertisement

ਪਾਵਰਕੌਮ ਦੇ ਮੁੱਖ ਦਫ਼ਤਰ ਵਿੱਚ ਅੱਜ ਸੀ ਐੱਮ ਡੀ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਡਾਇਰੈਕਟਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਲਗਪਗ 37 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ| ਸੀ ਐੱਮ ਡੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਜਥੇਬੰਦੀਆਂ ਨਾਲ ਇਹ ਪਹਿਲੀ ਮੀਟਿੰਗ ਹੈ| ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ, ਸਮੱਸਿਆਵਾਂ ਅਤੇ ਲੰਬਿਤ ਮਾਮਲਿਆਂ ਬਾਰੇ ਜਾਣੂ ਕਰਵਾਇਆ ਗਿਆ| ਆਗੂਆਂ ਵੱਲੋਂ ਖ਼ਾਸ ਤੌਰ ’ਤੇ ਤਰੱਕੀਆਂ ਨਾਲ ਸਬੰਧਤ ਮੰਗਾਂ ਛੇਤੀ ਮੰਨਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੀ ਐੱਮ ਡੀ ਨੇ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਪੱਧਰ ’ਤੇ ਮੰਗਾਂ ਛੇਤੀ ਮੰਨਣ ਲਈ ਯਤਨ ਕੀਤੇ ਜਾਣਗੇ, ਜਦਕਿ ਜਿਹੜੇ ਮਸਲੇ ਸਰਕਾਰ ਦੇ ਪੱਧਰ ਦੇ ਉਨ੍ਹਾਂ ਨੂੰ ਉਹ ਖ਼ੁਦ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ| ਸੀ ਐੱਮ ਡੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਤਰੱਕੀਆਂ ਨਾਲ ਜੁੜੀਆਂ ਮੰਗਾਂ ਅਤੇ ਹੋਰ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ|

Advertisement
Advertisement
×