ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਵਿੱਚ ਮੌਜੂਦਾ ਬਿਜਲੀ ਸੰਕਟ ਦੌਰਾਨ ਰਾਹਤ ਦੀ ਖਬਰ ਮਿਲੀ ਹੈ ਕਿ ਸੂਬੇ ਦੇ ਦੋ ਥਰਮਲ ਪਲਾਂਟਾਂ ਵਿੱਚ ਕੋਲੇ ਦੇ 12 ਰੇਕ ਪਹੁੰਚ ਗਏ ਹਨ। ਵੇਰਵਿਆਂ ਅਨੁਸਾਰ ਰਾਜਪੁਰਾ ਅਤੇ ਤਲਵੰਡੀ ਸਾਬੋ ਦੇ ਥਰਮਲ ਪਲਾਂਟਾਂ ਨੂੰ ਕੋਲੇ ਦੇ ਛੇ-ਛੇ ਰੇਕ ਮਿਲੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸੂਬੇ ਦੇ ਥਰਮਲ ਪਲਾਂਟਾ ਲਈ ਛੇਤੀ ਕੋਲਾ ਭੇਜਿਆ ਜਾਵੇ। ਪੰਜਾਬ ਸਰਕਾਰ ਨੇ ਸੂਬੇ ਵਿੱਚ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਅੱਜ 1500 ਮੈਗਾਵਾਟ ਬਿਜਲੀ 14.46 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦੀ ਹੈ ਪਰ ਫੇਰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਚਾਰ ਤੋਂ ਪੰਜ ਘੰਟਿਆਂ ਲਈ ਪਾਵਰ ਕੱਟ ਲਗਾਏ ਗਏ।