ਪੰਜਾਬ ’ਚ ਠੰਢ ਜ਼ੋਰ ਫੜੇਗੀ
ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਪੰਜਾਬ ਵਿਚ ਠੰਢ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਭਰ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ ਵਿੱਚ ਹੋਰ ਕਮੀ ਆਵੇਗੀ। ਜਾਣਕਾਰੀ ਅਨੁਸਾਰ ਅੱਜ ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ...
Advertisement
ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਪੰਜਾਬ ਵਿਚ ਠੰਢ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਭਰ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ ਵਿੱਚ ਹੋਰ ਕਮੀ ਆਵੇਗੀ। ਜਾਣਕਾਰੀ ਅਨੁਸਾਰ ਅੱਜ ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ ਤਾਪਮਾਨ 8 ਡਿਗਰੀ ਸੈਲਸੀਅਸ, ਰੋਪੜ ਵਿੱਚ 8.7, ਹੁਸ਼ਿਆਰਪੁਰ ਵਿੱਚ 8.9, ਲੁਧਿਆਣਾ ’ਚ 9, ਨਵਾਂ ਸ਼ਹਿਰ ’ਚ 9.1, ਅੰਮ੍ਰਿਤਸਰ ਵਿੱਚ 9.6, ਮਾਨਸਾ ’ਚ 10.6 ਡਿਗਰੀ ਸੈਲਸੀਅਸ ਅਤੇ ਮੁਹਾਲੀ ਵਿੱਚ 12.7 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1 ਤੋਂ 3 ਡਿਗਰੀ ਸੈਲਸੀਅਸ ਤੱਕ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕਰਦਿਆਂ ‘ਯੈਲੋ ਅਲਰਟ’ ਜਾਰੀ ਕੀਤਾ ਹੈ ਜਿਸ ਨਾਲ ਤਾਪਮਾਨ ਵਿੱਚ 1 ਤੋਂ 2 ਡਿਗਰੀ ਦੀ ਹੋਰ ਗਿਰਾਵਟ ਆ ਸਕਦੀ ਹੈ।
Advertisement
Advertisement
