DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਉਗਰਾਹਾਂ ਜਥੇਬੰਦੀ ਨੇ ਕੈਬਨਿਟ ਮੰਤਰੀਆਂ ਦੇ ਘਰ ਘੇਰੇ

ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਰਜ਼ਾ ਕਾਨੂੰਨ ਬਣਾਉਣ ਤੇ ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਦਾ ਘਿਰਾਓ ਕਰਦੇ ਹੋਏ ਮਜ਼ਦੂਰ-ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰਨਾਂ ਕੈਬਨਿਟ ਮੰਤਰੀਆਂ ਦੀ ਚੁੱਪ ਵਿਰੁੱਧ ਅੱਜ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਦੇ ਘਰ ਘੇਰੇ ਗਏ। ਇਸ ਦੌਰਾਨ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਤਰੁਨਪ੍ਰੀਤ ਸਿੰਘ ਸੌਂਦ ਦੇ ਘਰਾਂ ਦਾ ਘਿਰਾਓ ਕੀਤਾ। ਧਰਨਿਆਂ ’ਚ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਆਗੂ, ਔਰਤਾਂ, ਨੌਜਵਾਨ, ਬਜ਼ੁਰਗ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸ਼ਾਮਲ ਹੋਏ।

ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ, ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਵਧ ਕੇ ਮਜ਼ਦੂਰ ਕਿਸਾਨ ਤੇ ਮੁਜ਼ਾਲਮ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਵਫ਼ਾ ਨਹੀਂ ਹੋਇਆ।

Advertisement

ਇਸ ਤੋਂ ਇਲਾਵਾ ‘ਆਪ’ ਸਰਕਾਰ ਅਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਕਰਜ਼ਾ ਕਾਨੂੰਨ ਬਨਾਉਣ, ਪਾਣੀ ਸੰਕਟ ਦੇ ਹੱਲ ਲਈ ਖੇਤੀ ਵਿਭਿੰਨਤਾ ਲਿਆਉਣ, ਦਰਿਆਵਾਂ ਨਹਿਰਾਂ ਦੇ ਪਾਣੀ ਨੂੰ ਦੂਸ਼ਿਤ ਕਰ ਰਹੇ ਵੱਡੇ ਸਨਅਤਕਾਰਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ’ਚ ਨਕਾਮ ਰਹੀ ਹੈ।

Advertisement

ਢਿੱਲੋਂ ਤੇ ਜਾਖੜ ਦੇ ਘਰਾਂ ਦਾ ਘਿਰਾਓ ਅੱਜ

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਤੇ ਕੇਂਦਰ ਨਾਲ ਸਬੰਧਤ ਹੋਰ ਮੰਗਾਂ ਸਬੰਧੀ 13 ਸਤੰਬਰ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement
×