ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਰਨਲ ਕੁੱਟਮਾਰ ਮਾਮਲਾ: ਤਿੰਨ ਇੰਸਪੈਕਟਰਾਂ ਸਣੇ 12 ਖਿਲਾਫ਼ ਕੇਸ ਦਰਜ

ਏਡੀਜੀਪੀ ਦੀ ਅਗਵਾਈ ਹੇਠਾਂ ਸਿਟ ਕਾਇਮ; ਪੁਲੀਸ ਅਧਿਕਾਰੀਆਂ ਦਾ ਜ਼ਿਲ੍ਹਾ ਤਬਦੀਲ; ਬਾਠ ਪਰਿਵਾਰ ਨੂੰ ਸੁਰੱਖਿਆ ਦਿੱਤੀ
ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਸਵਿੰਦਰ ਕੌਰ ਬਾਠ।
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 21 ਮਾਰਚ

Advertisement

ਇਥੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਦੇ ਬਾਹਰ ਢਾਬੇ ’ਤੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਮਾਮਲੇ ’ਚ ਅੱਜ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿੱਚ ਕਰਨਲ ਦੇ ਬਿਆਨਾਂ ’ਤੇ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ’ਚ ਤਿੰਨ ਇੰਸਪੈਕਟਰਾਂ ਰੌਣੀ ਸਿੰਘ, ਹੈਰੀ ਬੋਪਾਰਾਏ ਅਤੇ ਹਰਜਿੰਦਰ ਸਿੰਘ ਢਿੱਲੋਂ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅੱੱਧੀ ਦਰਜਨ ਦੇ ਕਰੀਬ ਅਣਪਛਾਤਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਤਾਂ ਪਹਿਲਾਂ ਹੀ ਕੀਤਾ ਹੋਇਆ ਹੈ ਤੇ ਹੁਣ ਇਨ੍ਹਾਂ ਦੀ ਬਦਲੀ ਪਟਿਆਲਾ ਤੋਂ ਬਾਹਰਲੇ ਜ਼ਿਲ੍ਹੇ ’ਚ ਕਰ ਦਿੱਤੀ ਗਈ ਹੈ। ਸਰਕਾਰ ਨੇ ਇਸ ਮਾਮਲੇ ’ਚ ਉੱਚ ਪੱਧਰੀ ਜਾਂਚ ਕਮੇਟੀ (ਸਿਟ) ਵੀ ਕਾਇਮ ਕਰ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਏਡੀਜੀਪੀ-ਲਾਅ ਐਂਡ ਆਰਡਰ ਐੱਸਪੀਐੱਸ ਪਰਮਾਰ (ਆਈਪੀਐੱਸ) ਕਰਨਗੇ। ਉਨ੍ਹਾਂ ਨਾਲ ਹੁਸ਼ਿਆਰਪੁਰ ਦੇ ਐੱਸਐੱਸਪੀ ਸੰਦੀਪ ਮਲਿਕ (ਆਈਪੀਐੱਸ) ਅਤੇ ਮੁਹਾਲੀ ਦੇ ਐੱਸਪੀ ਰੂਰਲ ਮਨਪ੍ਰੀਤ ਸਿੰਘ (ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ) ਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਸਿਟ ਨੂੰ ਹਦਾਇਤ ਕੀਤੀ ਗਈ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕੀਤੀ ਜਾਵੇ। ਪੰਜਾਬ ਪੁਲੀਸ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਸਬੰਧਤ ਪੁਲੀਸ ਅਧਿਕਾਰੀਆਂ ਦਾ ਤੁਰੰਤ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਾਦਲਾ ਕੀਤਾ ਜਾਵੇ। ਮੁਅੱਤਲ ਕੀਤੇ 12 ਪੁਲੀਸ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਏਡੀਜੀਪੀ (ਸੁਰੱਖਿਆ) ਨੂੰ ਕਰਨਲ ਪੁਸ਼ਪਿੰਦਰ ਸਿੰਘ

ਕਰਨਲ ਦੀ ਪਤਨੀ ਵੱਲੋਂ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ 

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਪਟਿਆਲਾ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਸੌਂਪੇ ਜਾਣ ਤੋਂ ਬਾਅਦ ਅੱਜ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਆਪਣੇ ਪਤੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਨ, ਪਟਿਆਲਾ ਦੇ ਐੱਸਐੱਸਪੀ ਨਾਨਕ ਸਿੰਘ ਨੂੰ ਪਟਿਆਲਾ ਤੋਂ ਬਦਲਣ ਅਤੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ।

Advertisement