ਕਰਨਲ ਕੁੱਟਮਾਰ ਮਾਮਲਾ: ਸੁਪਰੀਮ ਕੋਰਟ ’ਚ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ
Colonel assault case: SC to hear Monday plea against transfer of probe to CBI; ਪਟੀਸ਼ਨ ’ਚ ਮਾਮਲੇ ਦੀ ਜਾਂਚ CBI ਨੂੰ ਸੌਂਪਣ ਨੂੰ ਦਿੱਤੀ ਗਈ ਹੈ ਚੁਣੌਤੀ
Advertisement
ਸੁਪਰੀਮ ਕੋਰਟ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਸੁਣਵਾਈ ਕਰੇਗਾ ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ’ਚ ਮਾਰਚ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਕਰਨਲ ’ਤੇ ਕੀਤੇ ਗਏ ਕਥਿਤ ਹਮਲੇ ਦੀ ਜਾਂਚ ਸੀਬੀਆਈ CBI ਹਵਾਲੇ ਕੀਤੀ ਗਈ ਹੈ। ਕਥਿਤ ਘਟਨਾ 13 ਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੀ ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ Colonel Pushpinder Singh Bath ਤੇ ਉਨ੍ਹਾਂ ਦਾ ਪੁੱਤਰ ਪਟਿਆਲਾ ’ਚ ਸੜਕ ਕਿਨਾਰੇ ਇੱਕ ਢਾਬੇ ’ਤੇ ਖਾਣਾ ਖਾ ਰਹੇ ਸਨ।
ਜਸਟਿਸ ਸੰਜੈ ਕੁਮਾਰ ਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦਾ ਹੈ। ਕਰਨਲ ਬਾਠ ਨੇ ਵਕੀਲ ਸੁਮੀਰ ਸੋਢੀ ਰਾਹੀਂ ਸਿਖਰਲੀ ਅਦਾਲਤ ’ਚ ਇੱਕ ਕੈਵੀਅਟ ਪਟੀਸ਼ਨ ਵੀ ਦਾਇਰ ਕੀਤੀ ਹੈ। ਕੈਵੀਅਟ ਪਟੀਸ਼ਨ ਹਾਈ ਕੋਰਟਾਂ ਤੇ ਸੁਪਰੀਮ ਕੋਰਟ ’ਚ ਇੱਕ ਧਿਰ ਵੱਲੋਂ ਦਾਇਰ ਕੀਤੀ ਜਾਂਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਸ ਦਾ ਪੱਖ ਸੁਣੇ ਬਿਨਾਂ ਕੋਈ ਵੀ ਹੁਕਮ ਪਾਸ ਨਾ ਕੀਤਾ ਜਾਵੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 16 ਜੁਲਾਈ ਨੂੰ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਕਰਨਲ ’ਤੇ ਕੀਤੇ ਗਏ ਕਥਿਤ ਹਮਲੇ ਦੀ ਜਾਂਚ ਸੀਬੀਆਈ ਨੂੰ ਤਬਦੀਲ ਕਰ ਦਿੱਤੀ ਸੀ।
Advertisement
×