ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਜਪਾ ਦਾ ਹੋਵੇਗਾ: ਹੰਸ

ਨਿੱਜੀ ਪੱਤਰ ਪ੍ਰੇਰਕ ਜਲੰਧਰ, 6 ਜੂਨ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਆਪਣੇ ਘਰ ਵਿੱਚ ਗੱਲਬਾਤ ਕਰਦਿਆਂ ਸੂਫੀ ਗਾਇਕ ਨੇ ਕਿਹਾ...
Advertisement

ਨਿੱਜੀ ਪੱਤਰ ਪ੍ਰੇਰਕ

ਜਲੰਧਰ, 6 ਜੂਨ

Advertisement

ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਆਪਣੇ ਘਰ ਵਿੱਚ ਗੱਲਬਾਤ ਕਰਦਿਆਂ ਸੂਫੀ ਗਾਇਕ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਭਾਵੇਂ ਕੋਈ ਸੀਟ ਨਹੀਂ ਜਿੱਤੀ ਪਰ ਜਿਸ ਤਰ੍ਹਾਂ ਨਾਲ ਵੋਟ ਫ਼ੀਸਦ ਦੀ ਦਰ ਵਧੀ ਹੈ ਉਸ ਨਾਲ ਭਵਿੱਖ ਭਾਜਪਾ ਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਭਾਜਪਾ ਨੂੰ 9 ਫ਼ੀਸਦ ਹੀ ਵੋਟ ਮਿਲੇ ਸਨ ਜਦਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ 18 ਫ਼ੀਸਦ ਤੋਂ ਵੱਧ ਵੋਟਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਬਹੁਤ ਵੱਡਾ ਲਾਭ ਮਿਲੇਗਾ। ਚੋਣ ਨਤੀਜਿਆਂ ਵਿੱਚ ਭਾਵੇ ਉਹ ਪੰਜਵੇਂ ਨੰਬਰ ’ਤੇ ਰਹੇ ਹਨ ਪਰ ਉਨ੍ਹਾਂ ਨੂੰ 1 ਲੱਖ 25 ਹਾਜ਼ਰ ਤੋਂ ਵੱਧ ਵੋਟਾਂ ਮਿਲੀਆਂ ਹਨ।

Advertisement
Tags :
BJPHans raj hanspunjabpunjab news
Show comments