ਸਰਬਜੀਤ ਸਿੰਘ ਭੰਗੂ
ਸਨੌਰ, 6 ਮਾਰਚ
ਪਟਿਆਲਾ ਜ਼ਿਲ੍ਹੇ ਅੰਦਰ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦਰਸ਼ਨ ਦੀਦਾਰ ਨਗਰ ਕੀਰਤਨ ਅੱਜ ਹਲਕਾ ਸਨੌਰ ਦੇ ਕਸਬਾ ਬਹਾਦਰਗੜ੍ਹ ਪੁੱਜਿਆ। ਇੱਥੇ ਪੁੱਜਣ ’ਤੇ ਬਹਾਦਰਗੜ੍ਹ ਸਥਿਤ ਕਮਾਂਡੋ ਟ੍ਰੇਨਿੰਗ ਸੈਂਟਰ ਦੇ ਜਵਾਨਾਂ ਦੀ ਇੱਕ ਟੁਕੜੀ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ। ਬਹਾਦਰਗੜ੍ਹ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਰਾਜਸੀ ਤੇ ਧਾਰਮਿਕ ਆਗੂਆਂ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸਵਾਗਤ ਕਰਨ ਵਾਲਿਆਂ ਵਿੱਚ ਕਈ ਰਾਜਸੀ ਤੇ ਧਾਰਮਿਕ ਆਗੂ ਸ਼ਾਮਲ ਸਨ।