ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਅਗਸਤ
ਨਾਂਦੇੜ ਸਾਹਿਬ ਵਿੱਚ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਵਿੱਚ ਸੰਤ ਬਾਬਾ ਨਿਧਾਨ ਸਿੰਘ ਤੇ ਹੋਰਨਾਂ ਦਾ ਸਾਲਾਨਾ ਬਰਸੀ ਸਮਾਗਮ ਅੱਜ ਅਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਗਿਆ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਦੱਸਿਆ ਕਿ ਅੱਜ ਅਖੰਡ ਪਾਠ ਦੀ ਆਰੰਭਤਾ ਹੋ ਗਈ ਹੈ ਅਤੇ ਚਾਰ ਅਗਸਤ ਨੂੰ ਭੋਗ ਪਾਏ ਜਾਣਗੇ । ਇਹ ਸਮਾਗਮ ਸੰਤ ਬਾਬਾ ਨਿਧਾਨ ਸਿੰਘ ਤੋਂ ਇਲਾਵਾ ਸੰਤ ਬਾਬਾ ਹਰਨਾਮ ਸਿੰਘ, ਸੰਤ ਬਾਬਾ ਆਤਮਾ ਸਿੰਘ ਮੋਨੀ ਅਤੇ ਸੰਤ ਬਾਬਾ ਸ਼ੀਸ਼ਾ ਸਿੰਘ ਦੀ ਸਾਲਾਨਾ ਬਰਸੀ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਬਾਬਾ ਨਿਧਾਨ ਸਿੰਘ ਵੱਲੋਂ ਇੱਥੇ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਬਰਸੀ ਸਮਾਗਮ ਮੌਕੇ ਵਿਸ਼ੇਸ਼ ਮੈਡੀਕਲ ਕੈਂਪ ਵੀ ਲਾਇਆ ਜਾਵੇਗਾ।