ਬੂਟਾ ਸਿੰਘ ਖ਼ਿਲਾਫ਼ ਟਿੱਪਣੀ: ਰਾਜਾ ਵੜਿੰਗ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ
Facing heat over remarks on Buta Singh, Warring tenders unconditional apology ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਬਿਨਾਂ...
Facing heat over remarks on Buta Singh, Warring tenders unconditional apology ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪ-ਚੋਣ ਵਿੱਚ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ ਜਿਸ ਤੋਂ ਬਾਅਦ ਹੋਰ ਪਾਰਟੀਆਂ ਦੇ ਆਗੂਆਂ ਨੇ ਵੜਿੰਗ ’ਤੇ ਨਿਸ਼ਾਨੇ ਸੇਧੇ ਸਨ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੜਿੰਗ ਦੀਆਂ ਟਿੱਪਣੀਆਂ ਦਾ ਖੁਦ ਨੋਟਿਸ ਲੈਂਦਿਆਂ ਉਸ ਨੂੰ 6 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਵੜਿੰਗ ਨੇ ਬਾਅਦ ਵਿੱਚ ਸਪਸ਼ਟ ਕੀਤਾ ਕਿ ਬੂਟਾ ਸਿੰਘ ਇੱਕ ਤਜਰਬੇਕਾਰ ਕਾਂਗਰਸੀ ਆਗੂ ਸਨ ਤੇ ਉਨ੍ਹਾਂ ਲਈ ਪਿਤਾ ਸਮਾਨ ਸਨ ਅਤੇ ਉਹ ਉਨ੍ਹਾਂ ਦਾ ਕਦੇ ਵੀ ਅਪਮਾਨ ਨਹੀਂ ਕਰ ਸਕਦੇ। ਪੀਟੀਆਈ

