DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਔਰਤਾਂ ਖ਼ਿਲਾਫ਼ ਟਿੱਪਣੀ: ਮਹਿਲਾ ਕਮਿਸ਼ਨ ਵੱਲੋਂ ਚੰਨੀ ਨੂੰ ਨੋਟਿਸ ਜਾਰੀ, ਵਿਰੋਧੀਆਂ ਨੇ ਵੀ ਘੇਰਿਆ

Comment against women: Majithia slams Channi
  • fb
  • twitter
  • whatsapp
  • whatsapp
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ/ਅਰਚਿਤ ਵਾਟਸ

ਚੰਡੀਗੜ੍ਹ, 18 ਨਵੰਬਰ

Advertisement

ਪੰਜਾਬ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰ-ਸ਼ੋਰ ਨਾਲ ਕੀਤਾ ਹੈ। ਇਸ ਦੌਰਾਨ ਪ੍ਰਚਾਰ ਮੌਕੇ ਸੰਬੋਧਨ ਦੌਰਾਨ ਸਾਹਮਣੇ ਆ ਰਹੀਆਂ ਵੀਡੀਓਜ਼ ਰਾਹੀਂ ਕਈ ਤਰ੍ਹਾਂ ਦੀਆਂ ਟਿੱਪਣੀਆਂ ਨੂੰ ਸਿਆਸੀ ਰੰਗਤ ਚੜ੍ਹਨ ਲੱਗੀ ਹੈ। ਵਿਰੋਧੀ ਪਾਰਟੀਆਂ ਦੇ ਆਗੂ ਇਕ ਦੂਜੇ ਦਾ ਵਿਰੋਧ ਕਰਨ ਲਈ ਕੋਈ ਮੌਕਾ ਨਹੀਂ ਗਵਾ ਰਹੇ। ਇਸੇ ਸਬੰਧ ਵਿਚ ਪੰਜਾਬ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਇਕ ਵੀਡੀਓ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਐਕਸ ਅਕਾਉਂਟ ’ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਹ ਇਕ ਮਜ਼ਾਕੀਆ ਗੱਲ ਦੌਰਾਨ ਮਹਿਲਾਵਾਂ ਸਬੰਧੀ ਕੋਈ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ।

ਵੀਡੀਓ ਸ਼ੇਅਰ ਕਰਦਿਆਂ ਬਿਕਰਮ ਮਜੀਠੀਆ ਨੇ ਲਿਖਿਆ, ‘‘ਧੀਆਂ ਭੈਣਾਂ ਲਈ ਗ਼ਲਤ ਸ਼ਬਦ ਵਰਤਣੇ ਉਹ ਵੀ ਜਦੋਂ ਗਿੱਦੜਬਾਹਾ ਤੋਂ ਉਮੀਦਵਾਰ ਭੈਣ ਅੰਮ੍ਰਿਤਾ ਵੜਿੰਗ ਵੀ ਨਾਲ ਖੜ੍ਹੇ ਹੋਣ, ਚਰਨਜੀਤ ਚੰਨੀ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ। ਚਰਨਜੀਤ ਚੰਨੀ ਨੂੰ ਸ਼ਰਮ ਕਰਨੀ ਚਾਹੀਦੀ ਹੈ ਅਤੇ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।’’ ਇਸ ਦੌਰਾਨ ਉਨ੍ਹਾਂ ਇਹ ਵੀ ਲਿਖਿਆ ਕਿ ਇਸ ਤੋਂ ਪਹਿਲਾਂ ਵੀ ਚਰਨਜੀਤ ਚੰਨੀ ’ਤੇ ME TOO ਵਰਗੇ ਦੋਸ਼ ਲੱਗੇ ਸਨ ਅਤੇ ਇੱਕ ਬੇਟੀ ਨਾਲ ਛੇੜਛਾੜ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵੀਡੀਓ ਸ਼ੇਅਰ ਕਰਦਿਆਂ ਮਜੀਠੀਆ ਨੇ ਲਿਖਿਆ ਕਿ ਚਰਨਜੀਤ ਚੰਨੀ ਨੂੰ ਇਸ ਮਾੜੀ ਵਾਲੀ ਸੋਚ ਲਈ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

ਉਧਰ ਇਸ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਔਰਤਾਂ ਅਤੇ ਜੱਟ ਸਿੱਖ ਤੇ ਹਿੰਦੂ ਭਾਈਚਾਰਿਆਂ ਵਿਰੁੱਧ ਦਿੱਤੇ ਕਥਿਤ ਇਤਰਾਜ਼ਯੋਗ ਬਿਆਨ ਲਈ 24 ਘੰਟਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ।

ਨੋਟਿਸ ਵਿਚ ਕਿਹਾ ਗਿਆ ਹੈ ਕਿ ਜੇ ਚੰਨੀ ਮੰਗਲਵਾਰ ਸਵੇਰੇ 11 ਵਜੇ ਤੱਕ ਐਸਏਐਸ ਨਗਰ ਸਥਿਤ ਕਮਿਸ਼ਨ ਹੈੱਡਕੁਆਰਟਰ ਅੱਗੇ ਪੇਸ਼ ਹੋ ਕੇ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੇ ਤਾਂ ਉਨ੍ਹਾਂ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਭਾਜਪਾ ਅਤੇ ‘ਆਪ’ ਨੇ ਚੰਨੀ ਦੇ ਬਿਆਨ ਦੀ ਨਿੰਦਾ ਕੀਤੀ ਹੈ। ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ, “ਚੰਨੀ ਨੇ ਜੱਟ ਸਿੱਖਾਂ ਅਤੇ ਹਿੰਦੂਆਂ ਖਾਸ ਕਰਕੇ ਔਰਤਾਂ ਵਿਰੁੱਧ ਅਪਮਾਨਜਨਕ ਅਤੇ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਹੈ। ਮੈਂ ਹੈਰਾਨ ਹਾਂ ਕਿ ਉਸ ਨੂੰ ਅੰਮ੍ਰਿਤਾ ਵੜਿੰਗ ਨੇ ਨਹੀਂ ਰੋਕਿਆ, ਜੋ ਉਸ ਦੇ ਨਾਲ ਮੌਜੂਦ ਸੀ।’’

ਇਸ ਦੌਰਾਨ ਭਾਜਪਾ ਲੀਡਰਸ਼ਿਪ ਨੇ ਕਿਹਾ ਕਿ ਚੰਨੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Advertisement
×